ਲੁਧਿਆਣਾ: ਲੁਧਿਆਣਾ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ‘ਚ ਸਿਆਸਤ ਗਰਮਾ ਗਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਕਾਂਗਰਸ ਹਾਈ ਕਮਾਂਡ ਵੱਲੋਂ ਮਲਿਕਾਰਜੁਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੇ 64-ਲੁਧਿਆਣਾ ਪੱਛਮੀ ਹਲਕੇ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਪਾਰਟੀ ਉਮੀਦਵਾਰ ਨਾਮਜ਼ਦ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਭੂਸ਼ਣ ਆਸ਼ੂ ਲੁਧਿਆਣਾ ਜ਼ਿਮਨੀ ਚੋਣ ਲੜਨਗੇ।
ਕਾਂਗਰਸ ਨੇ ਪਾਰਟੀ ਦੇ ਪੁਰਾਣੇ ਸਿਪਾਹੀ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਹਾਲਾਂਕਿ ਹਰ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਦੇਖਣਾ ਇਹ ਹੈ ਕਿ ਇਸ ਸੀਟ ‘ਤੇ ਕਿਹੜੀ ਪਾਰਟੀ ਜਾਂਦੀ ਹੈ।