ਦੀਨਾਨਗਰ : ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇਲਾਕੇ ਦੇ ਲੋਕਾਂ ਦੀ ਚੱਲਦੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਵੱਲੋਂ ਪੂਰੇ ਕਰਦੇ ਹੋਏ ਦੀਨਾਨਗਰ ਦੇ ਅੰਦਰ ਵੱਖ-ਵੱਖ ਥਾਵਾਂ ‘ਤੇ ਤਿੰਨ ਚੌਂਕਾਂ ਦਾ ਨਿਰਮਾਣ ਕਰਨ ਜਾ ਰਹੀ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਦੇ ‘ਆਪ’ ਦੇ ਇੰਚਾਰਜ ਅਤੇ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਵੱਲੋਂ ਵੱਖ-ਵੱਖ ਚੌਂਕਾਂ ਵਿੱਚ ਬਣਾਏ ਜਾ ਰਹੇ ਨਵੇਂ ਚੌਂਕਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰੇ ਕਰਦੇ ਹੋਏ ਜਲਦ ਹੀ ਦੀਨਾਨਗਰ ਅੰਦਰ ਤਿੰਨ ਚੌਂਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ ਜਿਸ ਨੂੰ ਲੈ ਕੇ ਪੁਲਿਸ ਥਾਣੇ ਨੇੜੇ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਚੌਂਕ, ਇਸੇ ਤਹਿਤ ਝੰਡੇ ਚੱਕ ਬਾਈਪਾਸ ‘ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਚੌਂਕ ਅਤੇ ਪਿੰਡ ਕੋਹਲੀਆਂ ਮੋੜ ‘ਤੇ ਬਾਬਾ ਨਾਭਾ ਦਾਸ ਚੌਂਕ ਦਾ ਜਲਦ ਹੀ ਨਿਰਮਾਣ ਕਰਵਾਇਆ ਜਾਏਗਾ। ਉਨ੍ਹਾਂ ਕਿਹਾ ਕਿ ਅੱਜ ਇਸ ਸਬੰਧੀ ਦੌਰਾ ਕਰਕੇ ਚੌਂਕਾਂ ਦੇ ਨਿਰਮਾਣ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਗਿਆ ਹੈ ਜੋ ਜਲਦ ਹੀ ਇਨ੍ਹਾਂ ਚੌਂਕਾਂ ਦਾ ਨਿਰਮਾਣ ਕਰਵਾ ਕੇ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ‘ਆਪ’ ਦੇ ਵਰਕਰ ਅਤੇ ਹੋਰ ਆਗੂ ਮੌਜੂਦ ਸਨ।