Home ਹਰਿਆਣਾ ਸੀ.ਐੱਮ ਨਾਇਬ ਸੈਣੀ ਨੇ ਰਾਜ ‘ਚ ਫਿਲਮ ਸਿਟੀ ਸਥਾਪਤ ਕਰਨ ਦਾ ਕੀਤਾ...

ਸੀ.ਐੱਮ ਨਾਇਬ ਸੈਣੀ ਨੇ ਰਾਜ ‘ਚ ਫਿਲਮ ਸਿਟੀ ਸਥਾਪਤ ਕਰਨ ਦਾ ਕੀਤਾ ਐਲਾਨ

0

ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਹਰਿਆਣਾ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਨਾਇਬ ਸੈਣੀ ਨੇ ਬੀਤੇ ਦਿਨ ਰਾਜ ਵਿੱਚ ਇਕ ਫਿਲਮ ਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ। ਇਹ ਫਿਲਮ ਪੰਚਕੂਲਾ ਦੇ ਪਿਜੌਰ ‘ਚ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲ ਕਲਾਕਾਰਾਂ ਦੀ ਸਹਾਇਤਾ ਕਰਨ ਅਤੇ ਫਿਲਮ ਉਦਯੋਗ ਨੂੰ ਉਤਸ਼ਾਹਤ ਕਰਨ ਲਈ ਕੀਤੀ ਗਈ ਹੈ।

ਦੱਸ ਦੇਈਏ ਕਿ ਇਹ ਫਿਲਮ ਪਿੰਜੌਰ ਵਿੱਚ 100 ਏਕੜ ਜ਼ਮੀਨ ‘ਤੇ ਬਣਾਈ ਜਾਵੇਗੀ । ਸੀ.ਐੱਮ ਸੈਣੀ ਨੇ ਕਿਹਾ ਕਿ ਜ਼ਮੀਨ ਦੀ ਪਛਾਣ ਕਰ ਲਈ ਗਈ ਹੈ। ਫਿਲਮ ਸਿਟੀ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਫਿਲਮ ਇੰਡਸਟਰੀ ਨਾਲ ਜੁੜੇ ਪੇਸ਼ੇਵਰਾਂ ਨੂੰ ਲਾਭ ਹੋਵੇਗਾ ਬਲਕਿ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ।

Exit mobile version