ਪ੍ਰਯਾਗਰਾਜ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ‘ਚ ਭਾਜਪਾ ਨੇਤਾ ਓ.ਬੀ.ਸੀ. ਮੋਰਚਾ ਗੰਗਾਪਰ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਵਿਜੇ ਬਿੰਦ ਦੇ ਘਰ ਬੰਬ ਨਾਲ ਹਮਲਾ ਕੀਤਾ ਗਿਆ। ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਘਰ ‘ਤੇ ਬੰਬ ਸੁੱਟਿਆ ਅਤੇ ਕੰਧ ਨਾਲ ਟਕਰਾਉਣ ਤੋਂ ਬਾਅਦ ਬੰਬ ਫਟ ਗਿਆ।
ਧਮਾਕੇ ਨਾਲ ਕਾਰ ਦੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਬਾਹਰ ਬੈਠੇ ਲੋਕ ਵਾਲ-ਵਾਲ ਬਚ ਗਏ। ਇਸ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਇਸ ਮਾਮਲੇ ‘ਚ ਕਿਸੇ ਦੇ ਖ਼ਿਲਾਫ਼ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਇਹ ਘਟਨਾ ਸਰਾਏ ਇਨਾਇਤ ਖੇਤਰ ਦੇ ਸਰਪਤੀਪੁਰ ਪਿੰਡ ਦੀ ਹੈ।