Homeਪੰਜਾਬਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਤਾ...

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਪੰਜਾਬ : ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇਕ ਇੰਟਰਵਿਊ ਦੌਰਾਨ ਮੰਤਰੀ ਅਮਿਤ ਸ਼ਾਹ ਨੇ 2027 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਖਤ ਜਵਾਬ ਦਿੱਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਬ੍ਰਹਿਮੰਡ ਬ੍ਰਹਮਾ ਜੀ ਨੇ ਬਣਾਇਆ ਹੈ ਪਰ ਬ੍ਰਹਮਾ ਵੀ ਪੰਜਾਬ ਵਿਧਾਨ ਸਭਾ ਦਾ ਮੁਲਾਂਕਣ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਪੰਜਾਬ ਵਿਧਾਨ ਸਭਾ ਦੌਰਾਨ ਲੋਕ ਚੰਗਾ ਫ਼ੈਸਲਾ ਲੈਣਗੇ ਅਤੇ 2027 ‘ਚ ਬਹੁਮਤ ਵਾਲੀ ਸਰਕਾਰ ਬਣੇਗੀ।

ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਭਾਰਤ ਵਿੱਚ ਖਾਲਿਸਤਾਨ ਦੀਆਂ ਗਤੀਵਿਧੀਆਂ ਵੱਧ ਰਹੀਆਂ ਹਨ। ਇਸ ਨੂੰ ਰੋਕਣਾ ਪੰਜਾਬ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ। ਹਾਲਾਂਕਿ ਕੇਂਦਰ ਸਰਕਾਰ ਦੀ ਵੀ ਜ਼ਿੰਮੇਵਾਰੀ ਹੈ। ਦੇਸ਼ ਨੂੰ ਤੋੜਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਦੂਜੇ ਪਾਸੇ ਜੇਕਰ ਭਾਜਪਾ ਨਾਲ ਅਕਾਲੀ ਦਲ ਦੇ ਗੱਠਜੋੜ ਦੀ ਗੱਲ ਕਰੀਏ ਤਾਂ ਅਮਿਤ ਸ਼ਾਹ ਨੇ ਇਸ ‘ਤੇ ਕੋਈ ਪ੍ਰਤੀਕਿ ਰਿਆ ਨਹੀਂ ਦਿੱਤੀ ਹੈ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦੋਵਾਂ ਪਾਰਟੀਆਂ ਨਾਲ ਚੋਣਾਂ ਲੜਨ ਦੀਆਂ ਚਰਚਾਵਾਂ ਸਨ, ਪਰ ਅਕਾਲੀ ਦਲ ਨੇ ਇਕੱਲੇ ਚੋਣ ਲੜਨ ਦਾ ਫ਼ੈਸਲਾ ਕੀਤਾ ਅਤੇ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸੀਟ ਤੋਂ ਇਕੱਲੇ ਚੋਣ ਜਿੱਤੀ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਪੰਜਾਬ ਵਿੱਚ ਇੱਕ ਵੀ ਸੀਟ ਨਹੀਂ ਜਿੱਤ ਸਕੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments