Home ਪੰਜਾਬ ਪੁਲਿਸ ਕਰਮਚਾਰੀ ਦੀ ਹੱਤਿਆ ਦਾ ਮਾਮਲਾ, ਮੁੱਖ ਮੰਤਰੀ ਮਾਨ ਨੇ ਟਵਿਟ ਕਰਕੇ...

ਪੁਲਿਸ ਕਰਮਚਾਰੀ ਦੀ ਹੱਤਿਆ ਦਾ ਮਾਮਲਾ, ਮੁੱਖ ਮੰਤਰੀ ਮਾਨ ਨੇ ਟਵਿਟ ਕਰਕੇ ਕੀਤਾ ਇਹ ਐਲਾਨ

0

ਤਰਨ ਤਾਰਨ : ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਪੰਜਾਬ ਪੁਲਿਸ ਦੇ ਇੱਕ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋ ਧਿਰਾਂ ਵਿਚਕਾਰ ਝਗੜੇ ਦੀ ਸ਼ਿਕਾਇਤ ਮਿਲਣ ‘ਤੇ, ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਪਾਰਟੀ ਨਾਲ ਪਹੁੰਚੇ ਅਤੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਸਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਅਤੇ ਐਚ.ਡੀ.ਐਫ.ਸੀ ਬੈਂਕ ਵੱਲੋਂ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਹਿੰਮਤ ਨਾਲ ਆਪਣਾ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।

Exit mobile version