ਬਿਹਾਰ : ਬਿਹਾਰ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦੱਸ ਦੇਈਏ ਕਿ ਵਿਦਿਆਰਥੀਆਂ ਨੂੰ ਤੋਹਫਾ ਦਿੰਦੇ ਹੋਏ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਭਿਲਾਸ਼ੀ ‘ਸੱਤ ਨਿਸ਼ਚਯ’ ਯੋਜਨਾ ਤਹਿਤ ਚਲਾਈ ਜਾ ਰਹੀ ਸਟੂਡੈਂਟ ਕ੍ਰੈਡਿਟ ਕਾਰਡ ਸਕੀਮ ਦਾ ਦਾਇਰਾ ਹੁਣ ਹੋਰ ਵਧਾਇਆ ਜਾਵੇਗਾ। ਬਿਹਾਰ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ 95,000 ਵਿਦਿਆਰਥੀਆਂ ਨੂੰ ਸਿੱਖਿਆ ਕਰਜ਼ੇ ਪ੍ਰਦਾਨ ਕਰਨ ਦੀ ਯੋਜਨਾ ਬਣਾਈ ਹੈ ਤਾਂ ਜੋ ਨੌਜਵਾਨਾਂ ਨੂੰ ਉੱਚ ਸਿੱਖਿਆ ਲਈ ਸਮਰੱਥ ਬਣਾਇਆ ਜਾ ਸਕੇ। ਇੱਥੇ ਖਾਸ ਗੱਲ ਇਹ ਹੈ ਕਿ ਇਸ ਲਈ ਬਜਟ ‘ਚ 1000 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਸਟੂਡੈਂਟ ਕ੍ਰੈਡਿਟ ਕਾਰਡ ਸਕੀਮ: 3 ਲੱਖ 59 ਹਜ਼ਾਰ 424 ਵਿਦਿਆਰਥੀਆਂ ਨੂੰ ਮਿਲਿਆ ਸਟੂਡੈਂਟ ਲੋਨ
ਦੱਸ ਦੇਈਏ ਕਿ ਹੁਣ ਤੱਕ ਸੂਬੇ ਭਰ ਦੇ 3,59,424 ਵਿਦਿਆਰਥੀਆਂ ਨੂੰ ਸਟੂਡੈਂਟ ਕ੍ਰੈਡਿਟ ਕਾਰਡ ਸਕੀਮ ਰਾਹੀਂ ਸਟੂਡੈਂਟ ਲੋਨ ਮਿਲ ਚੁੱਕੇ ਹਨ। ਇਸ ਕਰਜ਼ੇ ਨੇ ਬਿਹਾਰ ਦੇ ਨੌਜਵਾਨਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ ਹੈ। ਜ਼ਿਕਰਯੋਗ ਹੈ ਕਿ ਰਾਜ ਸਿੱਖਿਆ ਵਿੱਤ ਨਿਗਮ ਰਾਹੀਂ 6943 ਕਰੋੜ ਰੁਪਏ ਦਾ ਕਰਜ਼ਾ ਵੰਡਿਆ ਜਾ ਚੁੱਕਾ ਹੈ।
ਵਿਦਿਆਰਥੀਆਂ ਨੂੰ ਆਸਾਨੀ ਨਾਲ ਮਿਲਦਾ ਹੈ ਕਰਜ਼ਾ
ਬਿਹਾਰ ਸਰਕਾਰ ਦੀ ਇਸ ਯੋਜਨਾ ਨੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਦਿੱਤੀ ਹੈ। ਇਸ ਯੋਜਨਾ ਦਾ ਲਾਭ ਉਨ੍ਹਾਂ ਲੋਕਾਂ ਨੂੰ ਮਿਲ ਰਿਹਾ ਹੈ ਜੋ ਪੇਂਡੂ, ਪੱਛੜੇ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਤੋਂ ਆਉਂਦੇ ਹਨ। ਇਹ ਯੋਜਨਾ ਉਨ੍ਹਾਂ ਨੂੰ ਉੱਚ ਸਿੱਖਿਆ ਦਾ ਮੌਕਾ ਦਿੰਦੀ ਹੈ। ਇੱਥੇ ਖਾਸ ਗੱਲ ਇਹ ਹੈ ਕਿ ਇਸ ਯੋਜਨਾ ਦੇ ਤਹਿਤ ਵਿਦਿਆਰਥੀਆਂ ਨੂੰ ਆਸਾਨੀ ਨਾਲ ਲੋਨ ਮਿਲ ਜਾਂਦਾ ਹੈ। ਬੈਂਕ ਤੋਂ ਕਰਜ਼ੇ ਦੀ ਮੁਸ਼ਕਲ ਪ੍ਰਕਿ ਰਿਆ ਤੋਂ ਦੂਰ, ਰਾਜ ਸਰਕਾਰ ਖੁਦ ਗਾਰੰਟਰ ਬਣ ਜਾਂਦੀ ਹੈ।