ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਬਹਿਰਾਈਚ ‘ਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇਕ ਤੇਜ਼ ਰਫ਼ਤਾਰ ਬੱਸ ਇਕ ਆਟੋ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਛੇ ਲੋਕਾਂ ਦੀ ਮੌਤ ਹੋ ਗਈ।
ਇਸ ਹਾਦਸੇ ‘ਚ 8 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਦਕਿ ਸਾਰੇ ਇਕੋ ਪਰਿਵਾਰ ਦੇ ਸਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ।