Home UP NEWS ਯੋਗੀ ਸਰਕਾਰ ਨੇ ਆਈ. ਏ. ਐੱਸ. ਦੇ 9 ਅਧਿਕਾਰੀਆਂ ਦੇ ਕੀਤੇ ਤਬਾਦਲੇ...

ਯੋਗੀ ਸਰਕਾਰ ਨੇ ਆਈ. ਏ. ਐੱਸ. ਦੇ 9 ਅਧਿਕਾਰੀਆਂ ਦੇ ਕੀਤੇ ਤਬਾਦਲੇ , ਪੜ੍ਹੋਂ ਪੂਰੀ ਸੂਚੀ

0

ਲਖਨਊ : ਉੱਤਰ ਪ੍ਰਦੇਸ਼ ‘ਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਦੇ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਅਧਿਕਾਰਤ ਸੂਤਰਾਂ ਨੇ ਬੀਤੇ ਦਿਨ ਦੱਸਿਆ ਕਿ ਸਮਾਜ ਭਲਾਈ ਵਿਭਾਗ ਦੇ ਸਕੱਤਰ ਸਮੀਰ ਵਰਮਾ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦਾ ਇੰਸਪੈਕਟਰ ਜਨਰਲ ਰਜਿਸਟ੍ਰੇਸ਼ਨ ਨਿਯੁਕਤ ਕੀਤਾ ਗਿਆ ਹੈ ਜਦਕਿ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਭੁਪਿੰਦਰ ਐਸ ਚੌਧਰੀ ਨੂੰ ਕਮਿਸ਼ਨਰ ਫੂਡ ਐਂਡ ਲੌਜਿਸਟਿਕਸ ਨਿਯੁਕਤ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਦੇ ਨੋਡਲ ਅਧਿਕਾਰੀ ਡਾ. ਹੀਰਾਲਾਲ ਨੂੰ ਸਹਿਕਾਰੀ ਸਭਾਵਾਂ ਦਾ ਕਮਿਸ਼ਨਰ ਅਤੇ ਰਜਿਸਟਰਾਰ ਬਣਾਇਆ ਗਿਆ ਹੈ। ਨਵੀਨ ਕੁਮਾਰ ਜੀ.ਐਸ ਨੂੰ ਸਿੰਚਾਈ ਵਿਭਾਗ ਦੇ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਦੇ ਰਾਜ ਨੋਡਲ ਅਫਸਰ ਦੇ ਅਹੁਦੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਉੱਤਰ ਪ੍ਰਦੇਸ਼ 9 ਆਈ.ਏ.ਐਸ.
ਪ੍ਰਾਪਤ ਜਾਣਕਾਰੀ ਅਨੁਸਾਰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਸਕੱਤਰ ਪ੍ਰਮੋਦ ਕੁਮਾਰ ਉਪਾਧਿਆਏ ਨੂੰ ਗੰਨਾ ਕਮਿਸ਼ਨਰ ਦੇ ਅਹੁਦੇ ‘ਤੇ ਭੇਜਿਆ ਗਿਆ ਹੈ, ਜਦੋਂ ਕਿ ਮੌਜੂਦਾ ਗੰਨਾ ਕਮਿਸ਼ਨਰ ਪੀ.ਐਨ ਸਿੰਘ ਨੂੰ ਉਡੀਕ ਸੂਚੀ ਵਿੱਚ ਰੱਖਿਆ ਗਿਆ ਹੈ। ਗ੍ਰਹਿ ਵਿਭਾਗ ਦੇ ਸਕੱਤਰ ਵੈਭਵ ਸ਼੍ਰੀਵਾਸਤਵ ਨੂੰ ਪੀ.ਡੀ.ਸੀ.ਐਫ. ਦਾ ਮੈਨੇਜਿੰਗ ਡਾਇਰੈਕਟਰ ਬਣਾਇਆ ਗਿਆ ਹੈ।

ਬੀ ਚੰਦਰਕਲਾ ਨੂੰ ਮਹਿਲਾ ਭਲਾਈ ਅਤੇ ਪੰਚਾਇਤੀ ਰਾਜ ਵਿਭਾਗ ਦੇ ਸਕੱਤਰ ਦੇ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਹਿਲਾ ਭਲਾਈ ਵਿਭਾਗ ਦਾ ਸਕੱਤਰ ਬਰਕਰਾਰ ਰੱਖਿਆ ਗਿਆ ਹੈ। ਸ਼ਹਿਰੀ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਉੱਤਰ ਪ੍ਰਦੇਸ਼ ਜਲ ਨਿਗਮ ਦੇ ਸੰਯੁਕਤ ਪ੍ਰਬੰਧ ਨਿਰਦੇਸ਼ਕ ਅਮਿਤ ਕੁਮਾਰ ਸਿੰਘ ਨੂੰ ਡਾਇਰੈਕਟਰ ਪੰਚਾਇਤੀ ਰਾਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Exit mobile version