ਚੰਡੀਗੜ੍ਹ: ਪੰਜਾਬ ਦੇ ਅਜਨਾਲਾ ਥਾਣੇ ਦੀ ਇਮਾਰਤ ‘ਤੇ ਬੰਬ ਵਰਗੀ ਵਸਤੂ ਦੇ ਫਟਣ ਨਾਲ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਇਮਾਰਤ ਦੇ ਚਾਰੇ ਪਾਸੇ ਧੂੰਆਂ ਹੋ ਗਿਆ। ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜਾਣਕਾਰੀ ਮੁਤਾਬਕ ਅਮਰੀਕੀ ਪੁਲਿਸ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਸੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਥੀ ਜੀਵਨ ਫੌਜੀ ਦੀ ਪੋਸਟ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ‘ਤੇ ਜੀਵਨ ਫੌਜੀ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਸਰ ‘ਚ ਇਕ ਹੋਰ ਬੰਬ ਧਮਾਕਾ ਹੋਇਆ ਹੈ ਪਰ ਜ਼ਿਲ੍ਹਾ ਪੁਲਿਸ ਨੇ ਬੰਬ ਚਲਾਉਣ ਸੰਬੰਧੀ ਗੱਲ ਤੋਂ ਸਾਫ ਇਨਕਾਰ ਕੀਤਾ ਹੈ।
ਵਾਇਰਲ ਹੋਈ ਇਕ ਪੋਸਟ ਵਿੱਚ ਜੀਵਨ ਫੌਜੀ ਨੇ ਕਿਹਾ, “ਮੈਂ ਜੀਵਨ ਫੌਜੀ ਅਜਨਾਲਾ ਥਾਣੇ ਵਿੱਚ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਂਦਾ ਹਾਂ, ਜੋ 17 ਅਪ੍ਰੈਲ ਨੂੰ ਸਵੇਰੇ 6:30 ਵਜੇ ਹੋਇਆ ਸੀ। ਉਨ੍ਹਾਂ ਕਿਹਾ ਕਿ ਗ੍ਰੇਨੇਡ ਹਮਲੇ ਦਾ ਮੁੱਖ ਕਾਰਨ ਇਹ ਹੈ ਕਿ ਸਾਡੇ ਕਈ ਸਾਥੀਆਂ ਨੂੰ ਜੇਲ੍ਹ ਤੋਂ ਬਾਹਰ ਲਿਜਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਤਸੀਹੇ ਦਿੱਤੇ ਜਾ ਰਹੇ ਹਨ।