ਪਟਿਆਲਾ : ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ (Government Rajindra Hospital) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾਕਟਰ ਗਿਰੀਸ਼ ਸਾਹਨੀ (Dr. Girish Sahni) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਸ ਤੋਂ ਬਾਅਦ ਨਵੇਂ ਮੈਡੀਕਲ ਸੁਪਰਡੈਂਟ ਨੂੰ ਚਾਰਜ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੈਡੀਕਲ ਸੁਪਰਡੈਂਟ ਡਾਕਟਰ ਗਿਰੀਸ਼ ਸਾਹਨੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਕਿਉਂ ਦਿੱਤਾ ਹੈ।