Home ਪੰਜਾਬ ਗੁਰਸਿੱਖ ਔਰਤ ਦਾ ਕਤਲ ਮਾਮਲੇ ‘ਚ ਇਕ ਦੋਸ਼ੀ ਗ੍ਰਿਫ਼ਤਾਰ

ਗੁਰਸਿੱਖ ਔਰਤ ਦਾ ਕਤਲ ਮਾਮਲੇ ‘ਚ ਇਕ ਦੋਸ਼ੀ ਗ੍ਰਿਫ਼ਤਾਰ

0

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ‘ਚ ਇਕ ਗੁਰਸਿੱਖ ਔਰਤ ਦਾ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਕਤਲ ਕਰ ਦਿੱਤਾ ਜਦੋਂ ਉਹ ਆਪਣੇ ਘਰ ‘ਚ ਸਹਿਜ ਪਾਠ ਕਰ ਰਹੀ ਸੀ। ਇਹ ਘਟਨਾ 9 ਅਪ੍ਰੈਲ ਨੂੰ ਜ਼ਿਲ੍ਹੇ ਦੇ ਕੰਗ ਪਿੰਡ ਵਿੱਚ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਮਾਮਲੇ ਵਿਚ ਇਕ ਦੋਸ਼ੀ ਗੁਰਸ਼ਰਨ ਸਿੰਘ ਉਰਫ ਕਾਲੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਕੁਝ ਹੋਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਜਲਦੀ ਹੀ ਇਸ ਸਬੰਧ ਵਿੱਚ ਇਕ ਪ੍ਰੈਸ ਕਾਨਫਰੰਸ ਕਰੇਗੀ, ਜਿਸ ਵਿੱਚ ਖੁਲਾਸੇ ਹੋ ਸਕਦੇ ਹਨ।

ਗੁਰਦਿਆਲ ਸਿੰਘ ਦੀ ਪਤਨੀ ਗੁਰਪ੍ਰੀਤ ਕੌਰ ਦਾ 9 ਅਪ੍ਰੈਲ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਕਤਲ ਕਰ ਦਿੱਤਾ ਸੀ ਜਦੋਂ ਉਹ ਆਪਣੇ ਘਰ ਸਹਿਜ ਪਾਠ ਕਰ ਰਹੀ ਸੀ। ਇਸ ਮਾਮਲੇ ‘ਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਜਿੱਥੇ ਭਾਰੀ ਰੋਸ ਹੈ, ਉਥੇ ਹੀ ਪਰਿਵਾਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਿੱਖ ਸੰਗਠਨਾਂ ਨੂੰ 23 ਅਪ੍ਰੈਲ ਨੂੰ ਇਕੱਠੇ ਹੋ ਕੇ ਮਦਦ ਦੀ ਅਪੀਲ ਕੀਤੀ ਹੈ।

Exit mobile version