ਹਰਿਆਣਾ : ਪਹਿਲਗਾਮ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਲੈਫਟੀਨੈਂਟ ਵਿਨੈ ਨਰਵਾਲ ਦੇ ਪਰਿਵਾਰ ਨੂੰ 50 ਲੱਖ ਰੁਪਏ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ। ਬੀਤੇ ਦਿਨ ਮੁੱਖ ਮੰਤਰੀ ਸੈਣੀ ਨੇ ਕਿਹਾ ਹੈ ਕਿ ਵਿਨੈ ਨਰਵਾਲ ਦੇ ਮਾਪੇ ਜਿਸ ਮੈਂਬਰ ਨੂੰ ਚਾਹੁੰਣਗੇ , ਉਸਨੂੰ ਹੀ ਸਰਕਾਰ ਦੀ ਨੀਤੀ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਤਵਾਦੀਆਂ ਨੇ ਨੇਵੀ ਲੈਫਟੀਨੈਂਟ ਵਿਨੈ ਨਰਵਾਲ (26) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਦਾ ਵਿਆਹ 7 ਦਿਨ ਪਹਿਲਾਂ ਗੁਰੂਗ੍ਰਾਮ ਦੀ ਹਿਮਾਂਸ਼ੀ ਨਰਵਾਲ ਨਾਲ ਹੋਇਆ ਸੀ। ਉਹ 21 ਅਪ੍ਰੈਲ ਨੂੰ ਆਪਣੇ ਹਨੀਮੂਨ ਲਈ ਪਹਿਲਗਾਮ ਗਏ ਸਨ। ਉੱਥੇ ਪਹੁੰਚਣ ਦੇ ਅਗਲੇ ਦਿਨ ਹੀ ਵਿਨੈ ਦਾ ਕਤਲ 22 ਅਪ੍ਰੈਲ ਨੂੰ ਕਰ ਦਿੱਤਾ ਗਿਆ । ਇੱਥੇ ਅੱਤਵਾਦੀਆਂ ਨੇ 26 ਨਾਗਰਿਕਾਂ ਦੀ ਹੱਤਿਆ ਕਰ ਦਿੱਤੀ ਸੀ।