ਫਰੀਦਾਬਾਦ: ਹਰਿਆਣਾ ‘ਚ ਸ਼ਰਾਰਤੀ ਅਨਸਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕੜੀ ‘ਚ ਫਰੀਦਾਬਾਦ ਦੇ ਸੈਕਟਰ-62 ਨੇੜੇ ਕ੍ਰਾਈਮ ਬ੍ਰਾਂਚ-75 ਦੀ ਟੀਮ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ‘ਚ ਬਦਮਾਸ਼ਾਂ ਦੀ ਲੱਤ ‘ਚ ਸੱਟ ਲੱਗੀ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਬਦਮਾਸ਼ਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਹਥਿਆਰਾਂ ਨਾਲ ਲੈਸ ਹੋ ਕੇ ਪਹੁੰਚੇ ਬਦਮਾਸ਼
ਜਾਣਕਾਰੀ ਮੁਤਾਬਕ ਸੈਕਟਰ-62 ਨੇੜੇ ਤੜਕੇ ਕਰੀਬ 2:00 ਵਜੇ ਬਦਮਾਸ਼ ਪਵਨ ਜਾਟ ਨੂੰ ਮਾਰਨ ਦੀ ਕੋਸ਼ਿਸ਼ ‘ਚ ਹਥਿਆਰਾਂ ਨਾਲ ਲੈਸ ਹੋ ਕੇ ਪਹੁੰਚੇ ਸਨ ਪਰ ਜਿਵੇਂ ਹੀ ਕ੍ਰਾਈਮ ਬ੍ਰਾਂਚ ਸੈਕਟਰ-75 ਦੀ ਟੀਮ ਨੂੰ ਸੂਚਨਾ ਮਿਲੀ ਤਾਂ ਉਹ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ, ਜਿਸ ‘ਚ ਪਹਿਲੇ ਤਿੰਨ ਬਦਮਾਸ਼ਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਵਾਬੀ ਕਾਰਵਾਈ ‘ਚ ਕ੍ਰਾਈਮ ਬ੍ਰਾਂਚ ਬੀ.ਪੀ.ਟੀ.ਪੀ. ਦੀ ਟੀਮ ਨੇ ਤਿੰਨਾਂ ਬਦਮਾਸ਼ਾਂ ਦੀ ਲੱਤ ‘ਤੇ ਗੋਲੀ ਮਾਰ ਦਿੱਤੀ।
ਬੱਲਭਗੜ੍ਹ ਦੇ ਵਸਨੀਕ ਹਨ ਬਦਮਾਸ਼
ਸ਼ੁਕਰ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਨੁਕਸਾਨ ਨਹੀਂ ਪਹੁੰਚਿਆ। ਤਿੰਨਾਂ ਬਦਮਾਸ਼ਾਂ ਦੀ ਪਛਾਣ ਜੋਗਿੰਦਰ ਉਰਫ ਸ਼ੂਟਰ ਸੁਨੀਲ ਉਰਫ ਸੀਟੂ ਅਤੇ ਗੋਲੂ ਵਜੋਂ ਹੋਈ ਹੈ, ਜੋ ਮੂਲ ਰੂਪ ਨਾਲ ਬੱਲਭਗੜ੍ਹ ਦੇ ਰਹਿਣ ਵਾਲੇ ਹਨ।
ਪਹਿਲਾਂ ਵੀ ਬਦਮਾਸ਼ ਲੂਟ ਦੀ ਵਾਰਦਾਤਾਂ ਨੂੰ ਦੇ ਚੁੱਕੇ ਹਨ ਅੰਜਾਮ
ਦੱਸ ਦੇਈਏ ਕਿ ਇਹ ਤਿੰਨੇ ਬਦਮਾਸ਼ ਪਹਿਲਾਂ ਵੀ ਲੁੱਟ-ਖੋਹ ਦੀਆਂ ਕਈ ਘਟਨਾਵਾਂ ਨੂੰ ਅੰਜਾਮ ਦੇ ਚੁੱਕੇ ਹਨ। ਪਲਵਲ ਦੇ ਮੁੰਡਕਟੀ ਥਾਣੇ ਵਿੱਚ ਦਰਜ ਐਫ.ਆਈ.ਆਰ. ਵਿੱਚ ਤਿੰਨਾਂ ਬਦਮਾਸ਼ਾਂ ਦਾ ਨਾਮ ਲਿਆ ਗਿਆ ਹੈ। ਇਸ ਦੇ ਨਾਲ ਹੀ ਇਕ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇਹ ਤਿੰਨੇ ਮੁਲਜ਼ਮ ਦਿਨ-ਦਿਹਾੜੇ ਬੰਦੂਕ ਦੀ ਨੋਕ ‘ਤੇ ਇਕ ਕਾਰ ਚਾਲਕ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੇ ਹਨ। ਕ੍ਰਾਈਮ ਬ੍ਰਾਂਚ ਲੰਬੇ ਸਮੇਂ ਤੋਂ ਇਨ੍ਹਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਫਿਲਹਾਲ ਪੁਲਿਸ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਤਾਂ ਜੋ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਲੁੱਟ-ਖੋਹ ਦੀਆਂ ਘਟਨਾਵਾਂ ਦਾ ਭੇਤ ਸੁਲਝਾਇਆ ਜਾ ਸਕੇ।