ਉਤਰਾਖੰਡ : ਅੱਜ ਯਾਨੀ 30 ਅਪ੍ਰੈਲ ਤੋਂ ਉਤਰਾਖੰਡ ‘ਚ ਚਾਰਧਾਮ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ। ਗੰਗੋਤਰੀ ਅਤੇ ਯਮੁਨੋਤਰੀ ਮੰਦਰਾਂ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ। ਗੰਗੋਤਰੀ ਧਾਮ ਦੇ ਦਰਵਾਜ਼ੇ ਸਵੇਰੇ 10:30 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ ਜਦੋਂ ਕਿ ਯਮੁਨੋਤਰੀ ਧਾਮ ਦੇ ਦਰਵਾਜ਼ੇ ਸਵੇਰੇ 11:55 ਵਜੇ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ। ਗੰਗੋਤਰੀ ਧਾਮ ਦੇ ਦਰਵਾਜ਼ੇ ਖੋਲ੍ਹਣ ਮੌਕੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਮੌਜੂਦ ਰਹਿਣਗੇ।
ਕੇਦਾਰਨਾਥ ਧਾਮ ਦੇ ਦਰਵਾਜ਼ੇ 2 ਮਈ ਨੂੰ ਸਵੇਰੇ 7 ਵਜੇ ਸ਼ਰਧਾਲੂਆਂ ਲਈ ਖੁੱਲ੍ਹਣਗੇ। ਬਦਰੀਨਾਥ ਧਾਮ ਦੇ ਦਰਵਾਜ਼ੇ 4 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਚਾਰਧਾਮ ਯਾਤਰਾ ਮਾਰਗ ਨੂੰ 15 ਸੁਪਰ ਜ਼ੋਨ, 41 ਜ਼ੋਨ ਅਤੇ 217 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਪੁਲਿਸ ਨੇ ਇਸ ਵਾਰ ਯਾਤਰਾ ਮਾਰਗ ‘ਤੇ ਕੁੱਲ 624 ਸੀ.ਸੀ.ਟੀ.ਵੀ. ਕੈਮਰੇ ਵੀ ਚਾਲੂ ਕੀਤੇ ਹਨ।