ਹਰਿਆਣਾ: ਹਰਿਆਣਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀ ਲਾਲ ਦੇ ਛੋਟੇ ਭਰਾ ਹਰੀ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਭਿਵਾਨੀ ਦੇ ਆਪਣੇ ਜੱਦੀ ਪਿੰਡ ਗੋਲਾਗੜ੍ਹ ਵਿੱਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਵੇਰੇ ਦਿਲ ਦਾ ਦੌਰਾ ਪਿਆ ਸੀ। ਬੰਸੀ ਲਾਲ ਦੇ ਛੋਟੇ ਭਰਾ ਹਰੀ ਸਿੰਘ ਦਾ ਅੰਤਿਮ ਸਸਕਾਰ ਅੱਜ ਸਵੇਰੇ 11 ਵਜੇ ਪਿੰਡ ਗੋਲਾਗੜ੍ਹ ਵਿੱਚ ਕੀਤਾ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਬੰਸੀ ਲਾਲ ਚਾਰ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹੇ। ਬੰਸੀਲਾਲ 8 ਭੈਣ-ਭਰਾ ਸਨ, ਜਿਨ੍ਹਾਂ ਵਿੱਚੋਂ ਹਰੀ ਸਿੰਘ ਸੱਤਵੇਂ ਸਨ। ਉਹ ਪਿੰਡ ਵਿੱਚ ਰਹਿ ਕੇ ਖੇਤੀ ਕਰਦੇ ਸਨ।