Home ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਦੋ ਪਾਕਿਸਤਾਨੀ ਜਾਸੂਸਾਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਅੰਮ੍ਰਿਤਸਰ ‘ਚ ਦੋ ਪਾਕਿਸਤਾਨੀ ਜਾਸੂਸਾਂ ਨੂੰ ਕੀਤਾ ਗ੍ਰਿਫ਼ਤਾਰ

0

ਪੰਜਾਬ : ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੰਮ੍ਰਿਤਸਰ ਵਿੱਚ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਫੌਜ ਦੀ ਗੁਪਤ ਅਤੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਨੂੰ ਪਹੁੰਚਾਉਂਦੇ ਸਨ। ਇਸ ਦੇ ਨਾਲ ਹੀ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਜਾਸੂਸਾਂ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਸਬੰਧ ਜੁੜਿਆ ਹੋਇਆ ਹੈ।

ਇਨ੍ਹਾਂ ਮੁਲਜ਼ਮਾਂ ਨੇ ਫੌਜੀ ਛਾਉਣੀਆਂ ਅਤੇ ਏਅਰਬੇਸ ਦੀਆਂ ਤਸਵੀਰਾਂ ਦੁਸ਼ਮਣਾਂ ਨੂੰ ਭੇਜਦੇ ਸਨ।  ਇਹ ਖੁਲਾਸਾ ਹੋਇਆ ਹੈ ਕਿ ਦੋਵੇਂ ਜਾਸੂਸ ਹਰਪ੍ਰੀਤ ਸਿੰਘ ਉਰਫ਼ ਪਿੱਟੂ ਉਰਫ਼ ਹੈਪੀ ਦੇ ਸੰਪਰਕ ਵਿੱਚ ਸਨ, ਜੋ ਕਿ ਜੇਲ੍ਹ ਵਿੱਚ ਬੰਦ ਹੈ। ਜਾਸੂਸੀ ਦੇ ਮੁਲਜ਼ਮਾਂ ਦੀ ਪਛਾਣ ਪਲਕ ਸ਼ੇਰ ਮਸੀਹ ਅਤੇ ਸੂਰਜ ਮਸੀਹ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਅਧਿਕਾਰਤ ਭੇਦ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਗਲੇਰੀ ਜਾਂਚ ਜਾਰੀ ਹੈ। ਜਾਂਚ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਨੇ ਦਿੱਤੀ। ਗੌਰਵ ਯਾਦਵ ਨੇ ਟਵੀਟ ਕਰਕੇ ਇਸਨੂੰ ਸਾਂਝਾ ਕੀਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version