Home ਪੰਜਾਬ ‘ਆਪ੍ਰੇਸ਼ਨ ਸਿੰਦੂਰ’ ਤਹਿਤ ਇਸ ਤਾਰੀਖ਼ ਤੱਕ ਅੰਮ੍ਰਿਤਸਰ ਏਅਰਪੋਰਟ ਕੀਤਾ ਗਿਆ ਬੰਦ

‘ਆਪ੍ਰੇਸ਼ਨ ਸਿੰਦੂਰ’ ਤਹਿਤ ਇਸ ਤਾਰੀਖ਼ ਤੱਕ ਅੰਮ੍ਰਿਤਸਰ ਏਅਰਪੋਰਟ ਕੀਤਾ ਗਿਆ ਬੰਦ

0

ਅੰਮ੍ਰਿਤਸਰ : ਭਾਰਤ ਸਰਕਾਰ ਵੱਲੋਂ ਅੱਤਵਾਦ ਖ਼ਿਲਾਫ਼ ਛੇੜੀ ਗਈ ਫ਼ੈਸਲਾਕੁੰਨ ਲੜਾਈ ਦਰਮਿਆਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਬੰਦ ਕਰ ਦਿੱਤਾ ਗਿਆ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ 10 ਮਈ ਤੱਕ ਅੰਮ੍ਰਿਤਸਰ ਏਅਰਪੋਰਟ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਹੋਏ ਹਨ।

ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਅੱਤਵਾਦੀਆਂ ਖ਼ਿਲਾਫ਼ ‘ਆਪ੍ਰੇਸ਼ਨ ਸਿੰਦੂਰ’ ਚਲਾਇਆ ਗਿਆ ਹੈ। ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਕਈ ਅੱਤਵਾਦੀ ਟਿਕਾਣਿਆਂ ‘ਤੇ ਏਅਰ ਸਟ੍ਰਾਈਕ ਕੀਤੀ। ਇਸ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਏਅਰਪੋਰਟ ‘ਤੇ ਸੁਰੱਖਿਆ ਪੁਖ਼ਤਾ ਕਰ ਦਿੱਤੀ ਗਈ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆ ਅੰਮ੍ਰਿਤਸਰ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਤਕਰੀਬਨ ਸਾਰਾ ਕੁਝ ਬੰਦ ਕਰਦਿਆਂ 22 ਫਲਾਇਟ ਕੈਂਸਲ ਕੀਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਯਾਤਰੀਆਂ ਨੂੰ ਮੈਸੇਜ ਅਤੇ ਕਾਲ ਰਾਹੀਂ ਦੇ ਦਿੱਤੀ ਗਈ ਹੈ। ਅਗਲੀ ਸੂਚਨਾ ਮਿਲਣ ਤਕ ਫਿਲਹਾਲ ਸਾਰੀਆਂ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version