ਨਵੀਂ ਦਿੱਲੀ : ਪਾਕਿਸਤਾਨ ਵਿੱਚ ਭਾਰਤ ਦੇ ‘ਆਪ੍ਰੇਸ਼ਨ ਸਿੰਦੂਰ’ ਦੀ ਸਫ਼ਲਤਾ ਤੋਂ ਬਾਅਦ, ਅੱਜ ਯਾਨੀ ਵੀਰਵਾਰ ਨੂੰ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਇਕ ਸਰਬ-ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਫੌਜੀ ਕਾਰਵਾਈ ‘ਆਪ੍ਰੇਸ਼ਨ ਸਿੰਦੂਰ’ ‘ਤੇ ਚਰਚਾ ਕੀਤੀ ਜਾਵੇਗੀ। ਇਸ ਵਿੱਚ ਕਈ ਪਾਰਟੀਆਂ ਦੇ ਰਾਜਨੀਤਿਕ ਨੇਤਾ ਸ਼ਾਮਲ ਹਨ।
ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ‘ਆਪ੍ਰੇਸ਼ਨ ਸਿੰਦੂਰ’ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਰਹੇ ਹਨ। ਸਰਕਾਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਵੀ ਮੌਜੂਦ ਹਨ। ਭਾਜਪਾ ਪ੍ਰਧਾਨ ਜੇ.ਪੀ ਨੱਡਾ ਵੀ ਇਸ ਮੀਟਿੰਗ ਦਾ ਹਿੱਸਾ ਹਨ।