ਚੰਡੀਗੜ੍ਹ : ਪੰਜਾਬ-ਹਰਿਆਣਾ ਦੇ ਵਿਚਕਾਰ ਬੀ.ਬੀ.ਐਮ.ਬੀ ਨੂੰ ਲੈ ਕੇ ਚਲ ਰਹੇ ਵਿਵਾਦ ਦੇ ਦੌਰਾਨ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਬੀਤੀ ਰਾਤ ਬੀ.ਬੀ.ਐਮ.ਬੀ. ਅਧਿਕਾਰੀ ਨੇ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੌਕੇ ‘ਤੇ ਮੌਜੂਦ ਪੰਜਾਬ ਪੁਲਿਸ ਨੇ ਉਕਤ ਅਧਿਕਾਰੀ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਨੰਗਲ ਡੈਮ ਪਹੁੰਚ ਰਹੇ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ, ਪੰਜਾਬ ਸਰਕਾਰ ਨੂੰ ਭਾਖੜਾ ਨੰਗਲ ਡੈਮ ਅਤੇ ਲੋਹੰਡ ਖੱਡ ਦੇ ਸੰਚਾਲਨ ਅਤੇ ਨਿਯਮਨ ਵਿੱਚ ਦਖਲ ਨਾ ਦੇਣ ਦੇ ਨਿਰਦੇਸ਼ ਦਿੱਤੇ। ਪੰਜਾਬ ਪੁਲਿਸ ਨੂੰ ਡੈਮਾਂ ਦੀ ਰਾਖੀ ਲਈ ਆਜ਼ਾਦੀ ਦਿੱਤੀ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 2 ਮਈ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੇ ਫੈਸਲੇ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ।