ਪੰਜਾਬ : ਪੰਜਾਬ ਸਰਕਾਰ ਨੇ 2 ਆਈ.ਏ.ਐਸ ਦੇ ਤਬਾਦਲੇ ਦਾ ਹੁਕਮ ਜਾਰੀ ਕੀਤਾ ਹੈ। ਅਤੇ 55 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਸਰਕਾਰੀ ਹੁਕਮਾਂ ਦਾ ਮੁੱਖ ਧਿਆਨ ਰਾਜ ਦੇ ਟਰਾਂਸਪੋਰਟ ਵਿਭਾਗ ‘ਤੇ ਰਿਹਾ ਹੈ, ਜਿਸ ਕਾਰਨ ਲਗਭਗ ਪੂਰੇ ਰਾਜ ਦੇ ਖੇਤਰੀ ਟਰਾਂਸਪੋਰਟ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।
ਯਾਦ ਰਹੇ ਕਿ ਪਿਛਲੇ ਮਹੀਨੇ ਹੀ ਸੂਬੇ ਦੇ ਵਿਜੀਲੈਂਸ ਬਿਊਰੋ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕਰਕੇ ਟਰਾਂਸਪੋਰਟ ਵਿਭਾਗ ਵਿੱਚ ਚੱਲ ਰਹੇ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ ਅਤੇ ਬਾਅਦ ਵਿੱਚ ਇਸੇ ਮਾਮਲੇ ਵਿੱਚ ਵਿਜੀਲੈਂਸ ਮੁਖੀ ਸਮੇਤ 3 ਉੱਚ ਵਿਜੀਲੈਂਸ ਅਧਿਕਾਰੀਆਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਸੀ.ਐਮ. ਦੇ ਫੀਲਡ ਅਫਸਰਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਪ੍ਰਸ਼ਾਸਕੀ ਸੁਧਾਰਾਂ ਵੱਲ ਵਧੇਰੇ ਧਿਆਨ ਦਿੱਤਾ ਜਾ ਸਕੇ।