ਪਟਿਆਲਾ : ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਘਰਾਂ ਵਿੱਚ ਰਹਿਣ ਦੀ ਬੇਨਤੀ ਕੀਤੀ ਹੈ। ਲੋਕਾਂ ਨੂੰ ਕਿਹਾ ਗਿਆ ਹੈ ਕਿ ਜਦੋਂ ਤੱਕ ਇਹ ਬਹੁਤ ਜ਼ਰੂਰੀ ਨਾ ਹੋਵੇ ਉਹ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ। ਇਸ ਤੋਂ ਇਲਾਵਾ, ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਨਾਗਰਿਕਾਂ ਨੂੰ ਘਰ ਦੇ ਅੰਦਰ ਰਹਿਣ ਅਤੇ ਛੱਤਾਂ, ਬਾਲਕੋਨੀਆਂ ਜਾਂ ਖੁੱਲ੍ਹੇ ਖੇਤਰਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਤੁਹਾਨੂੰ ਬੇਨਤੀ ਹੈ ਕਿ ਹੇਠਾਂ ਦਿੱਤੇ ਨੰਬਰਾਂ ‘ਤੇ ਤੁਰੰਤ ਸੰਪਰਕ ਕਰੋ।
ਡਿਪਟੀ ਕਮਿਸ਼ਨਰ ਦਫ਼ਤਰ, ਪਟਿਆਲਾ
📞 0175-2350550
ਪੁਲਿਸ ਕੰਟਰੋਲ ਰੂਮ, ਪਟਿਆਲਾ
📞 98764-32100
📞 95929-17910
📞 95929-1250