ਕੁਰੂਕਸ਼ੇਤਰ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ, ਕੁਰੂਕਸ਼ੇਤਰ ਯੂਨੀਵਰਸਿਟੀ ਨੇ ਅੱਜ ਅਤੇ ਭਲਕੇ ਯਾਨੀ 9 ਅਤੇ 10 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਜਾਣਕਾਰੀ ਦਿੰਦੇ ਹੋਏ, ਕੁਰੂਕਸ਼ੇਤਰ ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ, ਡਾ. ਮਹਾਂ ਸਿੰਘ ਪੂਨੀਆ ਨੇ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਇਸ ਸਬੰਧ ਵਿੱਚ ਇਕ ਨੋਟਿਸ ਜਾਰੀ ਕੀਤਾ ਹੈ।
ਵਿਦਿਆਰਥੀਆਂ ਨੂੰ ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ 9 ਅਤੇ 10 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਪ੍ਰੀਖਿਆਵਾਂ ਸਿਰਫ 2 ਦਿਨਾਂ ਲਈ ਮੁਲਤਵੀ ਕੀਤੀਆਂ ਗਈਆਂ ਹਨ। ਭਵਿੱਖ ਵਿੱਚ ਸਥਿਤੀ ਦੇ ਅਨੁਸਾਰ ਫ਼ੈਸਲਾ ਲਿਆ ਜਾ ਸਕਦਾ ਹੈ।