ਪਠਾਨਕੋਟ : ਪਠਾਨਕੋਟ ਵਿੱਚ ਫੌਜ ਵੱਲੋਂ ਹਵਾ ਵਿੱਚ ਦਾਗੀ ਗਈ ਪਾਕਿਸਤਾਨੀ ਮਿਜ਼ਾਈਲ ਦੇ ਟੁਕੜੇ ਪਠਾਨਕੋਟ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਇੰਦੋਰਾ-ਗੰਗਾਥ ਸੜਕ ‘ਤੇ ਤਾਹੜਾ ਪੁਲ ਦੇ ਨੇੜੇ ਮਿਲੇ ਹਨ। ਇਹ ਮਲਬਾ ਅੱਜ ਸਵੇਰੇ ਸਥਾਨਕ ਲੋਕਾਂ ਨੂੰ ਮਿਲਿਆ, ਜਿਨ੍ਹਾਂ ਨੇ ਤੁਰੰਤ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਫੌਜ ਨੂੰ ਸੂਚਿਤ ਕੀਤਾ ਗਿਆ ਅਤੇ ਮਲਬੇ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੂਜੇ ਪਾਸੇ, ਪੰਜਾਬ ਪੁਲਿਸ ਨੇ ਪਠਾਨਕੋਟ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਫੌਜ ਵੱਲੋਂ ਨਾਕਾਮ ਕੀਤੀਆਂ ਗਈਆਂ ਪਾਕਿਸਤਾਨੀ ਮਿਜ਼ਾਈਲਾਂ ਦੇ ਅਵਸ਼ੇਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ ਅਤੇ ਸਰਹੱਦੀ ਖੇਤਰਾਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ।