ਨਵੀਂ ਦਿੱਲੀ : ਵਿਰਾਟ ਕੋਹਲੀ ਨਾਲ ਸਬੰਧਿਤ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ, ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿਣ ਦਾ ਮਨ ਬਣਾ ਲਿਆ ਹੈ। ਵਿਰਾਟ ਕੋਹਲੀ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੂੰ ਦੱਸਿਆ ਹੈ ਕਿ ਉਹ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣਾ ਚਾਹੁੰਦੇ ਹਨ। ਹਾਲਾਂਕਿ ਅਜੇ ਬੋਰਡ ਦੇ ਟਾਪ ਅਧਿਕਾਰੀਆਂ ਨੇ ਉਨ੍ਹਾਂ ਨੂੰ ਇਸ ਫ਼ੈੈਸਲੇ ‘ਤੇ ਸੋਚ-ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਇਸਦਾ ਅਰਥ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਉਹ ਆਪਣਾ ਆਖਰੀ ਫ਼ੈੈਸਲਾ ਦੱਸ ਸਕਦੇ ਹਨ।
ਦਿ ਇੰਡੀਆਨ ਐਕਸਪ੍ਰੈਸ ਦੀ ਇੱਕ ਰਿਪੋਰਟ ਦੇ ਮੁਤਾਬਕ, ਵਿਰਾਟ ਕੋਹਲੀ ਇੰਗਲੈਂਡ ਦੌਰੇ ਤੋਂ ਪਹਿਲਾਂ ਟੈਸਟ ਫਾਰਮੇਟ ਛੱਡ ਸਕਦੇ ਹਨ। ਸੂਤਰਾਂ ਦੇ ਅਨੁਸਾਰ ਵਰਾਟ ਨੇ ਟੈਸਟ ਫਾਰਮੇਟ ਛੱਡਣ ਦਾ ਆਪਣਾ ਮਨ ਬਣਾ ਲਿਆ ਹੈ ਅਤੇ ਬੋਰਡ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਹੈ ਕਿ ਉਹ ਟੈਸਟ ਕ੍ਰਿਕਟ ਤੋਂ ਦੂਰ ਜਾ ਰਹੇ ਹਨ। ਬੀ.ਸੀ.ਸੀ.ਆਈ ਨੇ ਉਨ੍ਹਾਂ ਨੂੰ ਇਸ ‘ਤੇ ਦੁਬਾਰਾ ਸੋਚਣ ਦੀ ਸਲਾਹ ਦਿੱਤੀ ਹੈ ਕਿਉਂਕਿ ਇੰਗਲੈਂਡ ਦਾ ਮਹੱਤਵਪੂਰਣ ਦੌਰਾ ਆ ਰਹਾ ਹੈ। ਹਾਲਾਂਕਿ, ਉਨ੍ਹਾਂ ਨੇ ਅਜੇ ਤੱਕ ਇਸ ਬੇਨਤੀ ‘ਤੇ ਕੋਈ ਜਵਾਬ ਨਹੀਂ ਦਿੱਤਾ ਹੈ।