Home ਪੰਜਾਬ ਭਾਰਤ-ਪਾਕਿ ਜੰਗਬੰਦੀ ਤੋਂ ਬਾਅਦ ਭਲਕੇ ਆਮ ਵਾਂਗ ਖੁੱਲ੍ਹਣਗੇ ਸਾਰੇ ਵਿੱਦਿਅਕ ਅਦਾਰੇ

ਭਾਰਤ-ਪਾਕਿ ਜੰਗਬੰਦੀ ਤੋਂ ਬਾਅਦ ਭਲਕੇ ਆਮ ਵਾਂਗ ਖੁੱਲ੍ਹਣਗੇ ਸਾਰੇ ਵਿੱਦਿਅਕ ਅਦਾਰੇ

0

ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਆਈ ਹੈ । ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਭਲਕੇ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ ਵਿਚ ਪਹਿਲਾਂ ਵਾਂਗ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ।

ਦੂਜੇ ਪਾਸੇ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਪੈਦਾ ਹੋਈ ਸੰਕਟਕਾਲੀਨ ਸਥਿਤੀ ਨੂੰ ਦੇਖਦਿਆਂ ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਜੰਗਬੰਦੀ ਤੋਂ ਬਾਅਦ ਜ਼ਿਲ੍ਹੇ ਵਿਚ ਹਾਲਾਤ ਬਿਲਕੁਲ ਆਮ ਵਾਂਗ ਹੋ ਗਏ ਹਨ। ਇਸ ਲਈ ਭਲਕੇ ਤੋਂ ਜ਼ਿਲ੍ਹੇ ਦੇ ਸਕੂਲ-ਕਾਲਜ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਲੱਗਣਗੇ। ਉਨ੍ਹਾਂ ਬੇਹੱਦ ਤਣਾਅਪੂਰਨ ਮਾਹੌਲ ਦੌਰਾਨ ਜ਼ਿਲ੍ਹਾ ਵਾਸੀਆਂ ਵੱਲੋਂ ਮਿਲੇ ਭਰਵੇਂ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ ।

Exit mobile version