Home ਪੰਜਾਬ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਦਾ ਲਿਆ ਗਿਆ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਦਾ ਲਿਆ ਗਿਆ ਫ਼ੈਸਲਾ

0

ਚੰਡੀਗੜ੍ਹ : ਪਾਣੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ‘ਚ ਕਾਫ਼ੀ ਵਿਵਾਦ ਹੋਇਆ ਹੈ। ਇਸ ਦੇ ਨਾਲ ਹੀ ਬੀ.ਬੀ.ਐਮ.ਬੀ ਵੱਲੋਂ ਹਾਈਕੋਰਟ ਤੱਕ ਪਹੁੰਚ ਵੀ ਕੀਤੀ ਗਈ ਹੈ, ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਆਪਣੇ ਐਕਸ ਅਕਾਊਂਟ ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਰਾਜਸਥਾਨ ਸਰਕਾਰ ਵੱਲੋਂ ਕੀਤੀ ਗਈ ਮੰਗ ਮਗਰੋਂ ਲਿਆ ਗਿਆ ਹੈ।

ਉਨ੍ਹਾਂ ਲਿਿਖਆ ਕਿ “ਅੱਜ ਰਾਜਸਥਾਨ ਸਰਕਾਰ ਵੱਲੋਂ ਪੰਜਾਬ ਦੇ ਕੋਟੇ ਵਿੱਚੋਂ ਹੋਰ ਪਾਣੀ ਦੇਣ ਦੀ ਮੰਗ ਕੀਤੀ ਗਈ। ਦੇਸ਼ ਦੀ ਸੁਰੱਖਿਆ ‘ਚ ਰਾਜਸਥਾਨ ਬਾਰਡਰ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਹੈ। ਜਦੋਂ ਵੀ ਦੇਸ਼ ਹਿੱਤ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹੱਟਦਾ। ਦੇਸ਼ ਦੀ ਬਹਾਦਰ ਫੌਜ ਲਈ ਪੰਜਾਬ ਦਾ ਪਾਣੀ ਤਾਂ ਕੀ ਸਾਡਾ ਖੂਨ ਵੀ ਹਾਜ਼ਰ ਹੈ। ਫੌਜ ਦੇ ਜਵਾਨਾਂ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਸਥਾਨ ਨੂੰ ਵਾਧੂ ਪਾਣੀ ਤੁਰੰਤ ਦੇਣ ਦਾ ਨਿਰਦੇਸ਼ ਦਿੱਤਾ ਹੈ।”

Exit mobile version