ਪੰਜਾਬ : ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਦਾ ਮੁੱਦਾ ਗਰਮਾਇਆ ਹੋਇਆ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਥੋੜ੍ਹੀ ਦੇਰ ਵਿੱਚ ਨੰਗਲ ਪਹੁੰਚਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਇੱਕ ਵਾਰ ਫਿਰ ਪੰਜਾਬ ਦਾ ਪਾਣੀ ਜ਼ਬਰਦਸਤੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਭਾਜਪਾ ਸਰਕਾਰ ਦੇ ਨਿਰਦੇਸ਼ਾਂ ‘ਤੇ, ਬੀਬੀਐਮਬੀ ਦੇ ਅਧਿਕਾਰੀ ਇੱਕ ਵਾਰ ਫਿਰ ਨੰਗਲ ਡੈਮ ਪਹੁੰਚੇ ਹਨ। ਇਨ੍ਹਾਂ ਅਧਿਕਾਰੀਆਂ ਵੱਲੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।