ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਦੇ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਹਨਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮਿਰਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜੇ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਹੁਣ ਤੱਕ 10 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ, “ਮਜੀਠਾ ਦੇ ਆਲੇ-ਦੁਆਲੇ ਦੇ ਕੁਝ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ, ਇਹ ਮੌਤਾਂ ਨਹੀਂ, ਸਗੋਂ ਕਤਲ ਹਨ।”
ਸੀਐਮ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹਾ ਕੰਮ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਉਹ ਮ੍ਰਿਤਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਅਤੇ ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।