ਅੰਮ੍ਰਿਤਸਰ : ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਜੀਠਾ ਦੇ ਡੀ.ਐਸ.ਪੀ ਅਤੇ ਐਸ.ਐਚ.ਓ. ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਜੀਠਾ ਦੇ ਤਿੰਨ ਪਿੰਡਾਂ ਦੇ ਵਸਨੀਕ ਹਨ। ਇਨ੍ਹਾਂ ਵਿੱਚ ਭੰਗਾਲੀ, ਮਾਰਦੀ ਕਲਾਂ ਅਤੇ ਥਰੀਏਵਾਲ ਪਿੰਡਾਂ ਦੇ ਲੋਕ ਸ਼ਾਮਲ ਹਨ। ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ।
ਇਸ ਨਕਲੀ ਸ਼ਰਾਬ ਰੈਕੇਟ ਦੇ ਸਰਗਨਾ ਅਤੇ ਮੁੱਖ ਸਪਲਾਇਰ ਸਮੇਤ ਛੇ ਮੁਲਜ਼ਮਾਂ ਨੂੰ 7 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਭਜੀਤ ਸਿੰਘ, ਕੁਲਬੀਰ ਸਿੰਘ ਉਰਫ਼ ਜੱਗੂ, ਸਾਹਿਬ ਸਿੰਘ ਉਰਫ਼ ਸਰਾਏ ਵਾਸੀ ਮਾਰੜੀ ਕਲਾਂ, ਗੁਰਜੰਟ ਸਿੰਘ ਅਤੇ ਨਿੰਦਰ ਕੌਰ ਵਾਸੀ ਥਰੇਨਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸ਼ਰਾਬ ਰੈਕੇਟ ਦੇ ਸਰਗਨਾ ਸਾਹਿਬ ਸਿੰਘ ਅਤੇ ਪ੍ਰਭਜੀਤ ਸਿੰਘ ਨਕਲੀ ਸ਼ਰਾਬ ਦੀ ਸਪਲਾਈ ਦੇ ਪਿੱਛੇ ਮਾਸਟਰਮਾਈਂਡ ਸਨ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕੁਲਬੀਰ ਸਿੰਘ ਉਰਫ਼ ਜੱਗੂ ਮੁੱਖ ਮੁਲਜ਼ਮ ਪ੍ਰਭਜੀਤ ਦਾ ਭਰਾ ਹੈ।