ਫਿਰੋਜ਼ਪੁਰ : ਪੰਜਾਬ ਵਿੱਚ ਪਾਕਿਸਤਾਨੀ ਡਰੋਨ ਹਮਲੇ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਵਿੱਚ ਪਾਕਿਸਤਾਨੀ ਡਰੋਨ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ। ਇਸ ਵਿੱਚ ਜ਼ਖਮੀ ਹੋਈ ਸੁਖਵਿੰਦਰ ਕੌਰ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ 9 ਮਈ ਦੀ ਰਾਤ ਨੂੰ ਪਿੰਡ ਖਾਈ ਦੇ ਇੱਕ ਘਰ ਵਿੱਚ ਡਰੋਨ ਡਿੱਗਣ ਕਾਰਨ ਅੱਗ ਲੱਗ ਗਈ, ਜਿਸ ਵਿੱਚ 3 ਲੋਕ ਝੁਲਸ ਗਏ। ਇਨ੍ਹਾਂ ਵਿੱਚੋਂ ਦੋ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੁਖਵਿੰਦਰ ਕੌਰ (50) ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਉਸਦੇ ਪਤੀ ਦਾ ਲੁਧਿਆਣਾ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਪੁੱਤਰ ਦਾ ਫਿਰੋਜ਼ਪੁਰ ਵਿੱਚ।