ਕੈਨੇਡਾ : ਕੈਨੇਡਾ (Canada) ਤੋ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਦੁਨੇਵਾਲਾ ਵਿਖੇ ਦਾ ਰਹਿਣ ਵਾਲੇ 25 ਸਾਲਾ ਨੌਜ਼ਵਾਨ ਗਗਨਦੀਪ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਤਕਰੀਬਨ 5 ਸਾਲ ਪਹਿਲਾਂ ਕੈਨੇਡਾ ਗਿਆ ਸੀ।
ਗਗਨਦੀਪ ਦੀ ਭੈਣ ਵੀ ਪਹਿਲਾਂ ਹੀ ਕੈਨੇਡਾ ਵਿੱਚ ਰਹਿੰਦੀ ਹੈ, ਜਦੋਂ ਕਿ ਉਸ ਦੇ ਮਾਪੇ ਪਿੰਡ ਵਿੱਚ ਇਕੱਲੇ ਰਹਿ ਰਹੇ ਹਨ। ਉਸ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ ਤੇ ਹੁਣ ਵਰਕ ਪਰਮਿਟ ‘ਤੇ ਕੈਨੇਡਾ ਦੇ ਬਰੈਂਪਟਨ ਵਿੱਚ ਰਹਿਣਾ ਸ਼ੁਰੂ ਕੀਤਾ ਸੀ। ਨੌਜ਼ਵਾਨ ਆਪਣੀ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕੈਨੇਡਾ ਗਿਆ ਸੀ। ਪਰਿਵਾਰ ਵੱਲੋਂ ਭਾਰਤ ਸਰਕਾਰ ਨੂੰ ਗਗਨਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਗਈ ਹੈ।