Homeਪੰਜਾਬਪਟਿਆਲਾ-ਸਰਹਿੰਦ ਰੋਡ ‘ਤੇ ਨੇੜੇ ਦੁਵੱਲੀ ਗੋਲੀਬਾਰੀ ਮਗਰੋਂ ਅਪਰਾਧੀ ਗ੍ਰਿਫ਼ਤਾਰ, ਮੌਕੇ ‘ਤੇ ਪੁੱਜੇ...

ਪਟਿਆਲਾ-ਸਰਹਿੰਦ ਰੋਡ ‘ਤੇ ਨੇੜੇ ਦੁਵੱਲੀ ਗੋਲੀਬਾਰੀ ਮਗਰੋਂ ਅਪਰਾਧੀ ਗ੍ਰਿਫ਼ਤਾਰ, ਮੌਕੇ ‘ਤੇ ਪੁੱਜੇ SSP ਵਰੁਣ ਸ਼ਰਮਾ

ਪਟਿਆਲਾ : ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨਿਭਾਉਂਦਿਆਂ ਪਟਿਆਲਾ ਪੁਲਿਸ ਨੇ ਅੱਜ ਇਕ ਬਦਨਾਮ ਬਦਮਾਸ਼ ਨੂੰ ਦੁਵੱਲੀ ਗੋਲੀਬਾਰੀ ਮਗਰੋਂ ਗ੍ਰਿਫ਼ਤਾਰ ਕਰਨ ਦੀ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਥੇ ਪਟਿਆਲਾ-ਸਰਹਿੰਦ ਰੋਡ ‘ਤੇ ਪਿੰਡ ਫੱਗਣਮਾਜਰਾ ਨੇੜੇ ਏਸ਼ੀਅਨ ਕਾਲਜ ਰੋਡ ਵਿਖੇ ਸੀ.ਆਈ.ਏ ਸਟਾਫ ਪੁਲਿਸ ਘੇਰੇ ਵਿੱਚ ਆਏ ਅਪਰਾਧੀ ਨੇ ਪੁਲਿਸ ਉੱਪਰ ਗੋਲੀ ਚਲਾਉਂਦਿਆਂ ਚਾਰ ਫਾਇਰ ਕੀਤੇ ਪਰ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਤੇ ਸੰਜਮ ਦਿਖਾਇਆ ਅਤੇ ਦੋਸ਼ੀ ਦੀ ਲੱਤ ‘ਤੇ ਗੋਲੀ ਲੱਗੀ, ਜਿਸ ਮਗਰੋਂ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ।

ਮੌਕੇ ਉੱਤੇ ਪਹੁੰਚੇ ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਤੇ ਡੀਆਈਜੀ ਪਟਿਆਲਾ ਰੇਂਜ ਡਾ ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ।
ਐਸਐਸਪੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿੱਚ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਦੀ ਇੱਕ ਟੀਮ ਸਰਹਿੰਦ ਰੋਡ ‘ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਹ ਮਿਲੀ ਸੀ ਕਿ ਗੁਰਚਰਨ ਸਿੰਘ ਉਰਫ਼ ਕਾਲੂ ਪੁੱਤਰ ਮਲਕੀਤ ਸਿੰਘ ਨਿਵਾਸੀ ਪਿੰਡ ਬਹੇੜੀ ਥਾਣਾ ਘੜੂੰਆਂ ਜ਼ਿਲ੍ਹਾ ਐਸਏਐਸ ਨਗਰ, ਜੋ ਕਿ ਪਿਛਲੇ ਦਿਨੀ ਪਟਿਆਲਾ ਦੇ ਤ੍ਰਿਪੜੀ ਇਲਾਕੇ ਵਿੱਚੋਂ ਖੋਹੀ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਪਟਿਆਲਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ।

ਐਸਐਸਪੀ ਨੇ ਦੱਸਿਆ ਕਿ ਜਦੋਂ ਪਿੰਡ ਫੱਗਣਮਾਜਰਾ ਏਸ਼ੀਅਨ ਕਾਲਜ ਰੋਡ ਨੇੜੇ, ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਭੱਜੇ ਜਾਂਦੇ ਇਸ ਬਦਨਾਮ ਬਦਮਾਸ਼ ਨੂੰ ਪੁਲਿਸ ਨੇ ਅਪਣੇ ਘੇਰੇ ਵਿੱਚ ਲਿਆ ਤਾਂ ਉਸ ਨੇ ਇਕ 32 ਬੋਰ ਦੇ ਨਾਜਾਇਜ਼ ਪਿਸਟਲ ਨਾਲ ਪੁਲਿਸ ਪਾਰਟੀ ਉਪਰ ਫਾਇਰ ਕਰਦਿਆਂ ਚਾਰ ਗੋਲੀਆਂ ਚਲਾਈਆਂ ਤਾਂ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਅਤੇ ਸੰਜਮ ਦਿਖਾਇਆ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾਈ ਅਤੇ ਦੋਸ਼ੀ ਦੀ ਲੱਤ ‘ਤੇ ਗੋਲੀ ਲੱਗੀ, ਤਾਂ ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ।

ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਇੱਕ ਕੱਟੜ ਅਪਰਾਧੀ ਹੈ ਜਿਸ ‘ਤੇ ਡਕੈਤੀ, ਹਥਿਆਰਬੰਦ ਡਕੈਤੀ, ਐਨਡੀਪੀਐਸ ਐਕਟ ਦੇ 8 ਤੋਂ ਵੱਧ ਮਾਮਲੇ ਦਰਜ ਹਨ।ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਆਪਣੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments