Homeਪੰਜਾਬ19 ਮਈ ਤੋਂ 3 ਜੂਨ ਤੱਕ ਇਸ ਸ਼ਹਿਰ 'ਚ ਕੀਤਾ ਗਿਆ ਵੱਡਾ...

19 ਮਈ ਤੋਂ 3 ਜੂਨ ਤੱਕ ਇਸ ਸ਼ਹਿਰ ‘ਚ ਕੀਤਾ ਗਿਆ ਵੱਡਾ ਐਲਾਨ

ਗੁਰਦਾਸਪੁਰ : ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪੁਰਸ਼ੋਤਮ ਸਿੰਘ ਨੇ ਦੱਸਿਆ ਕਿ ਐਸ.ਆਈ.ਐਸ ਸੁਰੱਖਿਆ ਕੰਪਨੀ 19 ਮਈ ਤੋਂ 3 ਜੂਨ ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ‘ਤੇ ਰੁਜ਼ਗਾਰ ਮੇਲੇ ਲਗਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦੱਸਿਆ ਕਿ ਰੁਜ਼ਗਾਰ ਮੇਲੇ 19 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਗੁਰਦਾਸਪੁਰ, 20 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਬਟਾਲਾ, 21 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਧਾਰੀਵਾਲ, 22 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਕਲਾਨੌਰ, 23 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਡੇਰਾ ਬਾਬਾ ਨਾਨਕ, 26 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਫਤਿਹਗੜ੍ਹ ਚੂੜੀਆਂ, 27 ਮਈ ਨੂੰ ਬੀ.ਡੀ.ਪੀ.ਓ ਵਿਖੇ ਲਗਾਏ ਜਾਣਗੇ। 28 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਕਾਦੀਆਂ, 29 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਸ੍ਰੀ ਹਰਗੋਬਿੰਦਪੁਰ, 2 ਜੂਨ ਨੂੰ ਬੀ.ਡੀ.ਪੀ.ਓ ਦਫ਼ਤਰ ਦੋਰਾਂਗਲਾ ਅਤੇ 3 ਜੂਨ ਨੂੰ ਬੀ.ਡੀ.ਪੀ.ਓ ਦਫ਼ਤਰ ਦੀਨਾਨਗਰ ਵਿਖੇ ਰੁਜ਼ਗਾਰ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਐਸ.ਆਈ.ਐਸ ਸੁਰੱਖਿਆ ਕੰਪਨੀ ਵੱਲੋਂ ਸੁਰੱਖਿਆ ਗਾਰਡਾਂ ਦੀ ਭਰਤੀ ਕੀਤੀ ਜਾਣੀ ਹੈ। ਐਸ.ਆਈ.ਐਸ ਸੁਰੱਖਿਆ ਕੰਪਨੀ ਵੱਲੋਂ ਸੁਰੱਖਿਆ ਗਾਰਡ ਦੇ ਅਹੁਦੇ ਲਈ ਉਮੀਦਵਾਰਾਂ ਦੀ ਲੋੜ ਹੈ। ਸੁਰੱਖਿਆ ਗਾਰਡ ਦੀ ਭਰਤੀ ਲਈ ਘੱਟੋ-ਘੱਟ ਯੋਗਤਾ 10ਵੀਂ ਪਾਸ, ਉਮਰ 19 ਤੋਂ 40 ਸਾਲ ਅਤੇ ਕੱਦ 5 ਫੁੱਟ 7 ਇੰਚ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਿਨੈਕਾਰਾਂ ਦੀ ਇੰਟਰਵਿਊ ਐਸ.ਆਈ.ਐਸ ਸੁਰੱਖਿਆ ਕੰਪਨੀ ਵੱਲੋਂ ਉਪਰੋਕਤ ਦੱਸੀਆਂ ਗਈਆਂ ਥਾਵਾਂ ‘ਤੇ ਉਪਰੋਕਤ ਤਾਰੀਖਾਂ ਅਨੁਸਾਰ ਲਈ ਜਾਵੇਗੀ। ਇੰਟਰਵਿਊ ਤੋਂ ਬਾਅਦ, ਚੁਣੇ ਗਏ ਉਮੀਦਵਾਰਾਂ ਨੂੰ 1 ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ, ਸਿਖਲਾਈ ਪੂਰੀ ਕਰਨ ਤੋਂ ਬਾਅਦ, 15 ਤੋਂ 17 ਹਜ਼ਾਰ ਰੁਪਏ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਫੰਡ, ਬੋਨਸ ਆਦਿ ਵੀ ਕੰਪਨੀ ਵੱਲੋਂ ਪ੍ਰਦਾਨ ਕੀਤੇ ਜਾਂਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments