ਨਵਾਂਸ਼ਹਿਰ: ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ।
ਇਸ ਦੌਰਾਨ ਉਨ੍ਹਾਂ ਨੇ ਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਸਿੱਧੀ ਗੱਲਬਾਤ ਵੀ ਕੀਤੀ। ਨਸ਼ੇ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਘਰ ਵਿੱਚ ਕੋਈ ਨਸ਼ਾ ਕਰਦਾ ਹੈ ਤਾਂ ਸਭ ਤੋਂ ਵੱਧ ਦੁੱਖ ਔਰਤ ਨੂੰ ਹੁੰਦਾ ਹੈ, ਭਾਵੇਂ ਉਹ ਮਾਂ ਹੋਵੇ, ਭੈਣ ਹੋਵੇ ਜਾਂ ਪਤਨੀ, ਕਿਉਂਕਿ ਔਰਤ ਨੇ ਘਰ ਚਲਾਉਣਾ ਹੁੰਦਾ ਹੈ ਅਤੇ ਉਹ ਜਾਣਦੀ ਹੈ ਕਿ ਨਸ਼ਾ ਘਰ ਨੂੰ ਬਰਬਾਦ ਕਰ ਦੇਵੇਗਾ।
ਪੰਜਾਬ ਦੇ ਸਕੂਲਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਚਿਹਰਾ ਬਦਲ ਰਹੇ ਹਨ। ਹੁਣ ਸਰਕਾਰੀ ਸਕੂਲਾਂ ਵਿੱਚ ਵੀ ਦਾਖਲਾ ਲੈਣਾ ਮੁਸ਼ਕਲ ਹੋ ਗਿਆ ਹੈ। ਇਸ ਮੌਕੇ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਇਕ ਸ਼ਾਨਦਾਰ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਪਿੰਡਾਂ ਦੇ ਬੱਚੇ ਵੀ ਇੱਥੇ ਆ ਕੇ ਖੇਡ ਸਕਣ।