Home ਪੰਜਾਬ ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਲਈ ਲੂ ਦਾ ‘ਯੈਲੋ ਅਲਰਟ’...

ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਲਈ ਲੂ ਦਾ ‘ਯੈਲੋ ਅਲਰਟ’ ਕੀਤਾ ਜਾਰੀ

0

ਚੰਡੀਗੜ੍ਹ : ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ ਅਤੇ ਲਗਾਤਾਰ ਵੱਧ ਰਹੇ ਤਾਪਮਾਨ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਮੌਸਮ ਵਿਭਾਗ ਨੇ ਅੱਜ ਲੂ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਹ ਅਲਰਟ ਪੰਜਾਬ ਦੇ 9 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1 ਡਿਗਰੀ ਸੈਲਸੀਅਸ ਵਧਿਆ ਹੈ।

ਸੂਬੇ ਭਰ ਵਿੱਚ ਤਾਪਮਾਨ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਹੈ, ਜਿਸ ਕਾਰਨ ਗਰਮੀ ਦੀ ਲਹਿਰ ਬਣੀ ਹੋਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.5 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 41.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 41.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 41.8 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 41.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਜ਼ਿਆਦਾਤਰ ਸਟੇਸ਼ਨਾਂ ‘ਤੇ ਤਾਪਮਾਨ ਵਿੱਚ 0.5°C ਤੋਂ 1.5°C ਦਾ ਵਾਧਾ ਦੇਖਿਆ ਗਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਪੰਜਾਬ ਵਿੱਚ ਮੌਸਮ ਵਾਰ-ਵਾਰ ਬਦਲ ਰਿਹਾ ਹੈ, ਜਿਸ ਕਾਰਨ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਆ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version