ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਕੇ ਅੱਜ ਇੱਥੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਡਾ: ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਮੋਹਿਤਰ ਭਗਤ, ਰਵਜੋਤ ਸਿੰਘ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ: ਬਲਜੀਤ ਕੌਰ ਹਾਜ਼ਰ ਸਨ।
ਮੀਟਿੰਗ ਦੌਰਾਨ ਸ਼ਹੀਦੀ ਦਿਵਸ ਨਾਲ ਸਬੰਧਤ ਪ੍ਰੋਗਰਾਮਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਕੁਰਬਾਨੀ ਦਿਵਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 350ਵਾਂ ਸ਼ਹੀਦੀ ਦਿਵਸ ਰਾਜ ਪੱਧਰੀ ਸ਼ਰਧਾਂਜਲੀ ਪ੍ਰੋਗਰਾਮ ਵਜੋਂ ਮਨਾਇਆ ਜਾਵੇਗਾ।