ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਪੱਧਰ ‘ਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸੀਐਮ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਚੇਅਰਮੈਨ, ਡਾਇਰੈਕਟਰ, ਵਾਈਸ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਹਨ। ਸਰਕਾਰ ਵੱਲੋਂ ਇਸਦੀ ਸੂਚੀ ਵੀ ਜਾਰੀ ਕੀਤੀ ਗਈ ਹੈ, ਜਿਸ ਤਹਿਤ 5 ਚੇਅਰਮੈਨ, 17 ਡਾਇਰੈਕਟਰ, 2 ਵਾਈਸ ਚੇਅਰਮੈਨ ਅਤੇ 7 ਮੈਂਬਰ ਨਿਯੁਕਤ ਕੀਤੇ ਗਏ ਹਨ।
ਜਾਰੀ ਕੀਤੀ ਗਈ ਸੂਚੀ ਅਨੁਸਾਰ, ਚੇਅਰਮੈਨ, ਡਾਇਰੈਕਟਰ, ਵਾਈਸ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਦੀਪਕ ਚੌਹਾਨ, ਪਵਨ ਕੁਮਾਰ ਟੀਨੂੰ, ਪ੍ਰਭਵੀਰ ਬਰਾੜ, ਦੀਪਕ ਬਾਂਸਲ, ਪ੍ਰਭਜੀਤ ਸਿੰਘ, ਅਮਰਦੀਪ ਸਿੰਘ ਦਿਲਜੀਤ ਸਿੰਘ, ਜਸਬੀਰ ਸਿੰਘ ਆਦਿ ਨੂੰ ਨਿਯੁਕਤ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਜਲੰਧਰ ਤੋਂ ਚੋਣ ਲੜ ਚੁੱਕੇ ਪਵਨ ਟੀਨੂੰ ਨੂੰ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਮਿਲੀ ਹੈ। ਪਵਨ ਟੀਨੂੰ ਨੂੰ ਪੰਜਾਬ ਸਟੇਟ ਕਾਰਪੋਰੇਟ ਬੈਂਕ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।