Home ਪੰਜਾਬ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 15 ਸਕਾਈ ਲਿਫਟ ਵਾਹਨਾਂ ਨੂੰ ਹਰੀ...

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 15 ਸਕਾਈ ਲਿਫਟ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

0

ਪਟਿਆਲਾ : ਪੰਜਾਬ ਦੇ ਲੋਕਾਂ ਨੂੰ ਬਿਜਲੀ ਸੇਵਾਵਾਂ ਵਿੱਚ ਸੁਧਾਰ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ 15 ਸਕਾਈ ਲਿਫਟ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਹ ਪਹਿਲਕਦਮੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਦੀ ਦੂਰਦਰਸ਼ੀ ਅਗਵਾਈ ਦੇ ਅਨੁਸਾਰ ਹੈ। ਅਤੇ ਪੀ.ਐਸ.ਪੀ.ਸੀ.ਐਲ.ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਜੈ ਕੁਮਾਰ ਸਿਨਹਾ ਦੀ ਗਤੀਸ਼ੀਲ ਅਗਵਾਈ ਹੇਠ ਲਾਗੂ ਕੀਤਾ ਜਾ ਰਿਹਾ ਹੈ। ਝੰਡੀ ਦਿਖਾ ਕੇ ਰਵਾਨਾ ਕਰਨ ਦੀ ਰਸਮ ਪੀ.ਐਸ.ਪੀ.ਸੀ.ਐਲ. ਡਾਇਰੈਕਟਰ/ਵੰਡ ਇੰਜੀਨੀਅਰ ਇੰਦਰਪਾਲ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਮੁੱਖ ਇੰਜੀਨੀਅਰ ਦੱਖਣੀ ਜ਼ੋਨ ਇੰਜੀਨੀਅਰ ਰਤਨ ਕੁਮਾਰ ਮਿੱਤਲ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

Exit mobile version