ਟੋਰਾਂਟੋ : ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ ਭਿਆਨਕ ਹਾਦਸਾ ਸਾਹਮਣੇ ਆਇਆ ਹੈ। ਇਹ ਹਾਸਦਾ 401 ਹਾਈਵੇ ‘ਤੇ ਬੀਤੀ ਰਾਤ ਵਾਪਰਿਆ ਹੈ, ਇਸ ਹਾਦਸੇ ਵਿੱਚ 3 ਬੱਚਿਆਂ ਦੀ ਦਰਦਨਾਕ ਮੌਤ ਹੋਣ ਦੀ ਦੁਖ਼ਦਾਈ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਡਰਾਈਵਰ ਵੱਲੋਂ ਬੇਕਾਬੂ ਵੈਨ ਰੈਂਪ ‘ਤੇ ਜਾਂ ਟਕਰਾਈ। ਜਿਸ ਦੇ ਸਿੱਟੇ ਵਜੋਂ ਉਕਤ ਹਾਦਸਾ ਵਾਪਰਿਆ।
ਵੈਨ ‘ਚ ਸਵਾਰ 13 ਤੋਂ 15 ਸਾਲ ਦੇ 3 ਬੱਚਿਆਂ ਦੀ ਮੌਤ ਹੋ ਗਈ। ਜਦੋਂ ਕਿ 10 ਸਾਲ ਦਾ ਬੱਚਾ, ਡਰਾਈਵਰ ਅਤੇ ਉਸ ਦੀ ਮਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਵੱਲੋਂ ਇਸ ਸਬੰਧੀ ਲੋੜੀਂਦੀ ਜਾਣਕਾਰੀ ਇਕੱਤਰ ਕਰਕੇ ਜਾਂਚ ਆਰੰਭ ਕਰ ਦਿੱਤੀ ਗਈ ਹੈ|