ਸਿਰਸਾ: ਹਰਿਆਣਾ ਵਿੱਚ ਭਾਰੀ ਗਰਮੀ ਪੈ ਰਹੀ ਹੈ ਜਿਸ ਕਾਰਨ ਸਿਰਸਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਿਰਸਾ ਜ਼ਿਲ੍ਹੇ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਪਹਿਲੀ ਤੋਂ ਅੱਠਵੀਂ ਜਮਾਤ ਦੇ ਸਕੂਲਾਂ ਵਿੱਚ ਬਦਲਾਅ ਕੀਤੇ ਗਏ ਹਨ। ਪਹਿਲੀ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਦਿਨ ਵੇਲੇ ਤੇਜ਼ ਧੁੱਪ ਰਹਿੰਦੀ ਹੈ। ਅਜਿਹੀ ਸਥਿਤੀ ਵਿੱਚ ਸਕੂਲਾਂ ਦੇ ਅੰਦਰ ਪੜ੍ਹ ਰਹੇ ਵਿ ਦਿਆਰਥੀਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਜਦੋਂ ਸਕੂਲ ਦੁਪਹਿਰ ਨੂੰ ਬੰਦ ਹੁੰਦੇ ਹਨ, ਤਾਂ ਉਸ ਸਮੇਂ ਜ਼ਿਆਦਾ ਧੁੱਪ ਹੁੰਦੀ ਹੈ। ਹੀਟ ਸਟ੍ਰੋਕ ਦਾ ਖ਼ਤਰਾ ਵੀ ਹੁੰਦਾ ਹੈ। ਸਿਰਸਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵਧਦੀ ਗਰਮੀ ਨੂੰ ਲੈ ਕੇ ਇਹ ਫ਼ੈੈਸਲਾ ਲਿਆ ਹੈ।