Homeਪੰਜਾਬਸਾਡੀ ਨਸ਼ਿਆਂ ਵਿਰੁੱਧ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦ ਤੱਕ ਸੂਬੇ...

ਸਾਡੀ ਨਸ਼ਿਆਂ ਵਿਰੁੱਧ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦ ਤੱਕ ਸੂਬੇ ਚੋਂ ਨਸ਼ਿਆਂ ਦਾ ਪੂਰਨ ਤੌਰ ’ਤੇ ਖ਼ਾਤਮਾ ਨਹੀਂ ਹੋ ਜਾਂਦਾ : ਚੇਤਨ ਸਿੰਘ ਜੌੜਾਮਾਜਰਾ

ਸਮਾਣਾ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦਾ ਪੂਰਨ ਤੌਰ ’ਤੇ ਖ਼ਾਤਮਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ’ਚ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਸਮਾਣਾ ਸ਼ਹਿਰ ਤੇ ਹਲਕੇ ਦੇ ਪਿੰਡਾਂ ਤੇ ਗਲੀਆਂ ਵਿੱਚ ਜਾ ਕੇ ਲੋਕਾਂ ਨੂੰ ਇਸ ਬੁਰਾਈ ਦੇ ਖ਼ਾਤਮੇ ਲਈ ਲਾਮਬੰਦ ਕਰ ਰਹੀ ਹੈ।

ਰੋਜ਼ਾਨਾ ਸ਼ਾਮ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਹੋਕਾ ਦਿੰਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਾਡੀ ਨਸ਼ਿਆਂ ਵਿਰੁੱਧ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦ ਤੱਕ ਸੂਬੇ ਚੋਂ ਨਸ਼ਿਆਂ ਦਾ ਪੂਰਨ ਤੌਰ ’ਤੇ ਖ਼ਾਤਮਾ ਨਹੀਂ ਹੋ ਜਾਂਦਾ। ਪਿੰਡ ਲੰਗੜੋਈ, ਡਰੋਲੀ, ਡਰੋਲਾ, ਸੱਸਾ ਗੁੱਜਰਾ, ਭਗਵਾਨਪੁਰਾ ਤੇ ਸੱਸੀ ਬ੍ਰਹਮਣਾ ਦੇ ਵਸਨੀਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਦਿਆਂ ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਹੁਣ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਜਿਸ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ, ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਵਿੱਚ ਨਸ਼ੇ ਦਾ ਖ਼ਾਤਮਾ ਕਰਨਾ ਹੈ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੀ ਲਪੇਟ ‘ਚ ਹਨ ਉਨ੍ਹਾਂ ਨੂੰ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਜਿਸ ਲਈ ਵਾਰਡ ਤੇ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ| ਇਸ ਮੌਕੇ ‘ਤੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਕਿਹਾ ਕੀ ਨਸ਼ਾ ਮੁਕਤੀ ਯਾਤਰਾ ਅਗਲੇ ਦਿਨਾਂ ’ਚ ਇਸੇ ਤਰ੍ਹਾਂ ਜਾਰੀ ਰਹੇਗੀ, ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ। ਇਸ ਦੌਰਾਨ ਸਥਾਨਕ ਲੋਕਾਂ ਨੂੰ ਆਪਣੇ ਇਲਾਕੇ ‘ਚ ਨਸ਼ਾ ਨਾ ਵਿਕਣ ਦੇਣ ਅਤੇ ਉਹਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ। ਇਸ ਮੌਕੇ ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਕੁਲਦੀਪ ਸਿੰਘ ਵਿਰਕ, ਸੁਰਜੀਤ ਸਿੰਘ ਫ਼ੌਜੀ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments