ਜਲੰਧਰ : ਸੰਤ ਰਣਜੀਤ ਸਿੰਘ ਢੱਡਰੀਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਆਪਣਾ ਸਪੱਸ਼ਟੀਕਰਨ ਦੇਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਆਪਣੇ ਪਹਿਲੇ ਬਿਆਨਾਂ ਲਈ ਉਨ੍ਹਾਂ ਨੇ ਪੰਜ ਸਿੰਘ ਸਾਹਿਬਾਨਾਂ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ।
ਇਸ ਦੇ ਨਾਲ ਹੀ ‘ਢੱਡਰੀਆਂਵਾਲੇ’ ‘ਤੇ ਲੱਗੀ ਪਾਬੰਦੀ ਵੀ ਹਟਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਪ੍ਰਚਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ 501 ਰੁਪਏ ਦੀ ਕੜਾਹੀ ਬਣਾਉਣ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ।