ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਇਕੱਠੇ ਹੋਏ। ਇਸ ਦੌਰਾਨ ਪੰਜ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਸਿੱਖ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮਹੱਤਵਪੂਰਨ ਫ਼ੈੈਸਲੇ ਲਏ ਗਏ।
ਇਸ ਦੇ ਮੱਦੇਨਜ਼ਰ ਸਿੰਘ ਸਾਹਿਬਾਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸਜ਼ਾ ਵੀ ਦਿੱਤੀ। ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੇ ਬਿਆਨ ਲਈ ਮੁਆਫ਼ੀ ਮੰਗੀ।
ਇਸ ਦੌਰਾਨ ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸਜ਼ਾ ਦਿੱਤੀ ਗਈ। ਉਨ੍ਹਾਂ ਨੂੰ 11 ਦਿਨਾਂ ਲਈ ਰੋਜ਼ਾਨਾ 2 ਜਪੁਜੀ ਸਾਹਿਬ ਅਤੇ 2 ਚੌਪਈ ਸਾਹਿਬ ਦਾ ਪਾਠ ਕਰਨ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾਉਣ ਦੇ ਵੀ ਹੁਕਮ ਦਿੱਤੇ ਗਏ।