ਪੰਜਾਬ : ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਅਧੀਨ ਆਉਂਦੇ 8 ਪਿੰਡ ਹੁਣ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਜਾਰੀ ਨੋਟੀਫਿਕੇਸ਼ਨ ਅਨੁਸਾਰ ਪਟਿਆਲਾ ਦੇ ਪਿੰਡ ਮਾਣਕਪੁਰ, ਲੇਹਲਾਂ, ਗੁਰਦਿੱਤਪੁਰਾ (ਨੱਤੀਆਂ), ਉੱਚਾ ਖੇੜਾ, ਖੇੜਾ ਗੱਜੂ, ਹਦੈਤਪੁਰਾ, ਉਰਨਾ ਅਤੇ ਛੇਂਗੜਾ ਨੂੰ ਮੋਹਾਲੀ ਵਿੱਚ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਜਪੁਰਾ ਵਿਧਾਨ ਸਭਾ ਹਲਕੇ ਦੀ ਵਿਧਾਇਕ ਨੀਨਾ ਮਿੱਤਲ ਨੇ ਇਨ੍ਹਾਂ ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਹੁਣ ਸਵੀਕਾਰ ਕਰ ਲਿਆ ਗਿਆ ਹੈ। ਜਲਦੀ ਹੀ ਪਟਿਆਲਾ ਜ਼ਿਲ੍ਹਾ ਤੋਂ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ।