ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਬੰਬ ਦੀ ਧਮਕੀ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹਾਈ ਕੋਰਟ ਨੂੰ ਇੱਕ ਈਮੇਲ ਰਾਹੀਂ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹਲਚਲ ਮਚ ਗਈ।
ਧਮਕੀ ਮਿਲਣ ਤੋਂ ਬਾਅਦ, ਹਾਈ ਕੋਰਟ ਕੰਪਲੈਕਸ ਅਤੇ ਆਲੇ ਦੁਆਲੇ ਦੇ ਇਲਾਕਿਆਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਸ ਇਲਾਕੇ ਵਿੱਚ ਆਮ ਤੌਰ ‘ਤੇ ਬਹੁਤ ਜ਼ਿਆਦਾ ਭੀੜ ਹੁੰਦੀ ਹੈ, ਇਸ ਲਈ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਬੰਬ ਨਿਰੋਧਕ ਦਸਤਾ ਜਾਂਚ ਵਿੱਚ ਜੁਟਿਆ ਹੋਇਆ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।