ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ (Gurdaspur) ਤੋਂ ਵੱਡੀ ਖ਼ਬਰ ਆ ਰਹੀ ਹੈ। ਦਰਅਸਲ, ਪਿੰਡ ਦੋਸਤਪੁਰ ਨੇੜੇ ਪੁਲਿਸ ਅਤੇ ਅਪਰਾਧੀ ਵਿਚਕਾਰ ਮੁਕਾਬਲਾ ਹੋਇਆ ਸੀ।
ਜਾਣਕਾਰੀ ਅਨੁਸਾਰ ਮੁਕਾਬਲੇ ਦੌਰਾਨ ਅਪਰਾਧੀ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਗੋਲੀਬਾਰੀ ਵਿੱਚ ਅਪਰਾਧੀ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ਸਬੰਧੀ ਪੁਲਿਸ ਕਾਰਵਾਈ ਜਾਰੀ ਹੈ ਅਤੇ ਇਸ ਸਬੰਧੀ ਹੋਰ ਜਾਣਕਾਰੀ ਜਲਦੀ ਹੀ ਅਪਡੇਟ ਕੀਤੀ ਜਾਵੇਗੀ।