Home ਪੰਜਾਬ ਤਿੰਨ ਤਖ਼ਤ ਨੇ ਪੰਜ ਪਿਆਰਿਆਂ ਦਾ ਫ਼ੈਸਲਾ ਕੀਤਾ ਰੱਦ

ਤਿੰਨ ਤਖ਼ਤ ਨੇ ਪੰਜ ਪਿਆਰਿਆਂ ਦਾ ਫ਼ੈਸਲਾ ਕੀਤਾ ਰੱਦ

0

ਸ੍ਰੀ ਪਟਨਾ ਸਾਹਿਬ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਬੀਤੇ ਦਿਨ ਕੀਤੇ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਗੈਰ-ਸਿਧਾਂਤਕ ਅਤੇ ਗੈਰਵਾਜਬ ਦੱਸ ਕੇ ਰੱਦ ਕਰ ਦਿੱਤਾ ਗਿਆ ਹੈ।

ਇਸ ਇਕੱਤਰਤਾ ਵਿੱਚ ਭਾਈ ਗੁਰਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜਗਸੀਰ ਸਿੰਘ ਅਤੇ ਭਾਈ ਤਰਲੋਚਨ ਸਿੰਘ ਸ਼ਾਮਿਲ ਹੋਏ। ਉਨ੍ਹਾਂ ਨੇ ਸਾਫ਼ ਕੀਤਾ ਕਿ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਜੋ ਫੈਸਲਾ ਲਿਆ ਗਿਆ, ਉਹ ਸਿੱਖ ਪੰਥ ਦੇ ਸਿਧਾਂਤਾਂ ਦੇ ਉਲਟ ਹੈ ਅਤੇ ਪੰਥ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

ਪੰਜ ਪਿਆਰੇ ਸਾਹਿਬਾਨ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ-ਉੱਚਤਾ ਸਿੱਖ ਪੰਥ ਲਈ ਸਭ ਤੋਂ ਉੱਚੀ ਹੈ ਅਤੇ ਕਿਸੇ ਵੀ ਤਖ਼ਤ ਜਾਂ ਪੰਜ ਪਿਆਰਿਆਂ ਵਲੋਂ ਲਿਆ ਗਿਆ ਕੋਈ ਵੀ ਫੈਸਲਾ, ਜੇਕਰ ਉਹ ਅਕਾਲ ਤਖ਼ਤ ਦੀ ਸਰਵ-ਉੱਚਤਾ ਨੂੰ ਚੁਣੌਤੀ ਦਿੰਦਾ ਹੈ, ਤਾਂ ਉਹ ਪੰਥਕ ਮਰਯਾਦਾ ਦੇ ਉਲਟ ਅਤੇ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਕੀਤੇ ਗਏ ਫੈਸਲੇ ਨੂੰ ਉਹ ਜਲਦੀ ਤੋਂ ਜਲਦੀ ਤਖ਼ਤ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਮਾਫੀ ਮੰਗਦਿਆਂ ਹੋਇਆਂ ਵਾਪਸ ਲੈਣ। ਪੰਥ ਅਜਿਹੀ ਸਿੱਖ ਵਿਰੋਧੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਫੈਸਲੇ ਨੂੰ ਪੰਥ ਵਿਰੋਧੀ ਅਤੇ ਗੈਰ ਸਿਧਾਂਤਕ ਕਰਾਰ ਦਿੰਦਿਆਂ ਰੱਦ ਕੀਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version