ਸੁਕਮਾ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਨਕਲਸੀਆਂ ਵਿਚਾਲੇ ਮੁਕਾਬਲਾ ਹੋਇਆ । ਜਿਸ ਵਿੱਚ ਸੁਰੱਖਿਆ ਬਲਾਂ ਨੇ ਇਕ ਨਕਸਲੀ ਨੂੰ ਮਾਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਕਿਸਤਾਰਾਮ ਥਾਣਾ ਖੇਤਰ ਵਿੱਚ ਇਕ ਮੁਕਾਬਲਾ ਸ਼ੁਰੂ ਕੀਤਾ। ਜਿਸ ਵਿੱਚ ਉਨ੍ਹਾਂ ਨੇ ਇਕ ਨਕਸਲੀ ਨੂੰ ਮਾਰ ਦਿੱਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕਿਸਤਾਰਾਮ ਖੇਤਰ ਵਿੱਚ ਮਾਓਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ, ਬੀਤੇ ਦਿਨ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.), ਐਸ.ਟੀ.ਐਫ. ਅਤੇ ਸੀ.ਆਰ.ਪੀ.ਐਫ. ਦੀ ਕੋਬਰਾ ਬਟਾਲੀਅਨ ਦੀ ਇਕ ਸਾਂਝੀ ਟੀਮ ਨੂੰ ਉੱਥੇ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਕਾਰਵਾਈ ਦੌਰਾਨ ਬੀਤੀ ਸ਼ਾਮ 6 ਵਜੇ ਤੋਂ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਕਾਰ ਰੁਕ-ਰੁਕ ਕੇ ਗੋਲੀਬਾਰੀ ਹੋਈ। ਜਿਸ ਵਿੱਚ ਮੁਕਾਬਲਾ ਹਾਲੇ ਵੀ ਜਾਰੀ ਹੈ । ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਹੁਣ ਤੱਕ ਇਕ ਨਕਸਲੀ ਮਾਰਿਆ ਗਿਆ ਹੈ। ਮੁਕਾਬਲੇ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਬੀਤੇ ਦਿਨ ਰਾਜ ਦੇ ਸੁਕਮਾ ਅਤੇ ਬੀਜਾਪੁਰ ਜ਼ਿਲ੍ਹਿਆਂ ਦੀ ਸਰਹੱਦ ‘ਤੇ ਤੁਮਰੇਲ ਜੰਗਲਾਂ ਵਿੱਚ ਇਕ ਮੁਕਾਬਲਾ ਹੋਇਆ। ਇਸ ਦੌਰਾਨ ਸੀ.ਆਰ.ਪੀ.ਐਫ. ਦਾ ਕੋਬਰਾ ਕਮਾਂਡੋ ਸ਼ਹੀਦ ਹੋ ਗਿਆ ਅਤੇ ਇਕ ਨਕਸਲੀ ਮਾਰਿਆ ਗਿਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਨਾਰਾਇਣਪੁਰ-ਬੀਜਾਪੁਰ ਜ਼ਿਲ੍ਹਿਆਂ ਦੀ ਸਰਹੱਦ ‘ਤੇ ਅਬੂਝਮਾੜ ਦੇ ਜੰਗਲਾਂ ਵਿੱਚ ਵੀ ਮੁਕਾਬਲਾ ਹੋਇਆ ਸੀ। ਪਾਬੰਦੀਸ਼ੁਦਾ ਸੀ.ਪੀ.ਆਈ. (ਮਾਓਵਾਦੀ) ਦੇ ਜਨਰਲ ਸਕੱਤਰ ਅਤੇ ਇਸਦੇ 27 ਨਕਸਲੀਆਂ ਨੂੰ ਮਾਰ ਦਿੱਤਾ ਗਿਆ ਸੀ ਜਿਸ ਵਿੱਚ ਚੋਟੀ ਦੇ ਕਮਾਂਡਰ ਨੰਬਾਲਾ ਕੇਸ਼ਵ ਰਾਓ ਉਰਫ਼ ਬਸਵਰਾਜੂ (70) ਸ਼ਾਮਲ ਸਨ।