ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਬਹੁਤ ਖਰਾਬ ਹੈ, ਪਰ ਹਿਮਾਚਲ ਪ੍ਰਦੇਸ਼ ਵਿੱਚ ਪਏ ਮੀਂਹ ਨੇ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਲਿਆਂਦਾ ਹੈ। ਮੌਸਮ ਵਿਭਾਗ ਅਨੁਸਾਰ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਹਲਕੇ ਮੀਂਹ ਤੋਂ ਬਾਅਦ ਮੌਸਮ ਬਦਲ ਗਿਆ ਹੈ।
ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਅਨੁਸਾਰ ਅੱਜ 23 ਮਈ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਕੁਝ ਜ਼ਿਲ੍ਹਿਆਂ ਵਿੱਚ ਇਸਦਾ ਕੋਈ ਅਸਰ ਨਹੀਂ ਪਵੇਗਾ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਮੁਕਤਸਰ ਅਤੇ ਫਾਜ਼ਿਲਕਾ ਵਰਗੇ ਜ਼ਿਲ੍ਹਿਆਂ ਵਿੱਚ ਤੇਜ਼ ਗਰਮੀ ਬਣੀ ਰਹੇਗੀ ਅਤੇ ਇਕ ਔਰੇਂਜ ਚੇਤਾਵਨੀ ਜਾਰੀ ਕੀਤੀ ਗਈ ਹੈ। 24 ਮਈ ਨੂੰ ਵੀ ਇਨ੍ਹਾਂ ਜ਼ਿ ਲ੍ਹਿਆਂ ਵਿੱਚ ਮੌਸਮ ਵਿੱਚ ਕੋਈ ਖਾਸ ਤਬਦੀਲੀ ਨਹੀਂ ਆਵੇਗੀ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ:
25-26 ਮਈ ਨੂੰ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐੱਸ.ਏ.ਐੱਸ., ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।